ਕੇਂਦਰ ਵੱਲੋਂ ਮੁਲਾਜ਼ਮਾਂ ਦੇ DA ’ਚ ਵਾਧਾ

ਪੰਜਾਬ ਰਾਸ਼ਟਰੀ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਸਰਕਾਰੀ ਮੁਲਾਜ਼ਮਾਂ ਤੇ ਪੈਨਸਨਰਾਂ ਲਈ ਇਕ ਚੰਗੀ ਖਬਰ ਹੈ ਕਿ ਸਰਕਾਰ ਵੱਲੋਂ ਮਹਿੰਗਾਈ ਭੱਤੇ (DA) ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਦਿਵਾਲੀ ਤੋਂ ਪਹਿਲਾਂ ਲੱਖਾਂ ਕਰਮਚਾਰੀਆਂ ਨੂੰ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀਏ ਵਿੱਚ 3 ਫੀਸਦੀ ਵਾਧਾ ਕੀਤਾ ਗਿਆ ਹੈ। ਵਧਿਆ ਹੋਇਆ ਡੀਏ 1 ਜੁਲਾਈ ਤੋਂ ਲਾਗੂ ਹੋਵੇਗੀ। ਡੀਏ 55 ਫੀਸਦੀ ਤੋਂ ਵਧਕੇ ਹੁਣ 58 ਫੀਸਦੀ ਹੋ ਗਿਆ।

ਸਰਕਾਰ ਨੇ 1 ਜਨਵਰੀ 2025 ਤੋਂ ਮਹਿੰਗਾਈ ਭੱਤਾ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਵਿੱਚ 2 ਫੀਸਦੀ ਵਾਧਾ ਕੀਤਾ ਸੀ। ਇਸ ਵਾਧੇ ਨਾਲ ਬੇਸਿਕ ਸੈਲਰੀ ਦ 53 ਤੋਂ ਵਧਕੇ 55 ਫੀਸਦੀ ਹੋ ਗਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।