877.05 ਕਰੋੜ ਦੀ ਲਾਗਤ ਨਾਲ ਕਈ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਮੁਕੰਮਲ
ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਰਾਜ ਵਿੱਚ ਸੜਕੀ ਨੈਟਵਰਕ ਨੂੰ ਮਜ਼ਬੂਤ ਬਣਾ ਕੇ ਵਿਕਾਸ ਗਤੀ ਨੂੰ ਤੇਜ ਕਰਨ ਵਿਚ ਸੂਬੇ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।
ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿਚ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਿਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਨਬਾਰਡ ਸਕੀਮ ਅਧੀਨ ਵਿੱਤੀ ਸਾਲ 2024-25 ਦੋਰਾਨ 279.64 ਕਿਲੋਮੀਟਰ ਲੰਬਾਈ ਦੀ ਸੜਕਾਂ ਅਤੇ 8 ਪੁੱਲਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ ਜਿਸ ਉੱਤੇ 104.28 ਕਰੋੜ ਦਾ ਖਰਚਾ ਕੀਤਾ ਗਿਆ।
ਵਿੱਤੀ ਸਾਲ 2025-26 ਦੋਰਾਨ 125.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 192 ਕਰੋੜ ਖਰਚ ਕਰਨ ਦੀ ਯੋਜਨਾ ਹੈ। ਇਸ ਸਕੀਮ ਅਧੀਨ 14.50 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ, ਜਿਸ ਉੱਤੇ 18.13 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ।
ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਮੱਦ 5054 ਆਰ.ਬੀ.-10 ਸੜਕਾਂ ਅਧੀਨ 781 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਦਾ ਕੰਮ ਪੂਰਾ ਕੀਤਾ ਗਿਆ ਹੈ, ਜਿਸ ਉੱਤੇ 503.02 ਕਰੋੜ ਰੁਪਏ ਦਾ ਕੁੱਲ ਖਰਚਾ ਕੀਤਾ ਗਿਆ।
ਵਿੱਤੀ ਸਾਲ 2025-26 ਦੌਰਾਨ 840.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 663.00 ਕਰੋੜ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 342 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 212 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਮੱਦ ਨੰਬਰ 5054 ਅਧੀਨ ਵਿੱਤੀ ਸਾਲ 2024-25 ਦੌਰਾਨ 10 ਪੁੱਲਾਂ ਦੀ ਉਸਾਰੀ ਦਾ ਕੰਮ ਪੂਰਾ ਕੀਤਾ ਗਿਆ ਹੈ, ਜਿਸ ਉੱਤੇ 48.29 ਕਰੋੜ ਰੁਪਏ ਦਾ ਕੁੱਲ ਖਰਚਾ ਕੀਤਾ ਗਿਆ। ਵਿੱਤੀ ਸਾਲ 2025-26 ਦੋਰਾਨ 31 ਨੰ: ਪੁਲਾਂ ਦੀ ਉਸਾਰੀ ਤੇ 155.00 ਕਰੋੜ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 31 ਨੰ: ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਸਕੀਮ ਅਧੀਨ 16.39 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ।
ਸਰਦਾਰ ਈ.ਟੀ.ਉ. ਨੇ ਦੱਸਿਆ ਕਿ ਸੀ.ਆਰ.ਆਈ.ਐਫ਼ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ 147.68 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਨੂੰ ਅਪਗ੍ਰੇਡ ਕੀਤਾ ਗਿਆ। ਇਨ੍ਹਾਂ ਕੰਮਾਂ ਤੇ ਕੁੱਲ 141.80 ਕਰੋੜ ਰੁਪਏ ਦਾ ਖਰਚਾ ਕੀਤਾ ਗਿਆ। ਇਸ ਤੋਂ ਇਲਾਵਾ ਵਿੱਤੀ ਸਾਲ 2025-26 ਦੋਰਾਨ 95 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 3 ਨੰ: ਪੁਲ ਤੇ 190.00 ਕਰੋੜ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 10 ਕਿਲੋਮੀਟਰ ਅਤੇ 2 ਨੰ: ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਸਕੀਮ ਅਧੀਨ 23.05 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ।