ਮੁਜੱਫਰਾਬਾਦ, 2 ਅਕਤੂਬਰ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਜ਼ਰੂਰੀ ਵਸਤੂਆਂ ਲਈ ਸਬਸਿਡੀਆਂ ਘਟਾਉਣ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ 25 ਸੁਰੱਖਿਆ ਕਰਮਚਾਰੀਆਂ ਨੂੰ ਬੰਧਕ ਬਣਾ ਲਿਆ ਹੈ।ਇਨ੍ਹਾਂ ਸੈਨਿਕਾਂ ਨੂੰ ਮਨੁੱਖੀ ਢਾਲ ਵਜੋਂ ਵਰਤਿਆ ਜਾ ਰਿਹਾ ਹੈ, ਜਿਸ ਨਾਲ ਸੁਰੱਖਿਆ ਬਲਾਂ ਨੂੰ ਸਿੱਧੀ ਕਾਰਵਾਈ ਕਰਨ ‘ਚ ਮੁਸ਼ਕਲ ਆ ਰਹੀ ਹੈ।ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਖੁਫੀਆ ਏਜੰਸੀਆਂ ਅੰਦੋਲਨ ਨੂੰ ਤੋੜਨ ਲਈ ਗੁਪਤ ਹਮਲੇ ਕਰ ਰਹੀਆਂ ਹਨ। ਸਾਦੇ ਕੱਪੜਿਆਂ ਵਿੱਚ ਅਣਪਛਾਤੇ ਵਿਅਕਤੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਭੀੜ ਵਿੱਚ ਦਹਿਸ਼ਤ ਪੈਦਾ ਕਰਦੇ ਹਨ।