ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਤਰਨਤਾਰਨ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਅੱਜ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਰਨਤਾਰਨ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਐਲਾਂਨ ਕੀਤਾ ਕਿ ਹਰਮੀਤ ਸਿੰਘ ਸੰਧੂ ਤਰਨਤਾਰਨ ਤੋਂ ‘ਆਪ’ ਦੇ ਉਮੀਦਵਰ ਹੋਣਗੇ। ਜ਼ਿਕਰਯੋਗ ਹੈ ਕਿ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਹੋਣ ਕਾਰਨ ਇਹ ਸੀਟ ਖਾਲੀ ਹੋਈ ਸੀ।