ਮਾਪੇ ਧਿਆਨ ਦੇਣ : ਸਿਹਤ ਮੰਤਰਾਲੇ ਵੱਲੋਂ ਦੋ ਸਾਲ ਤੋਂ ਘੱਟ ਦੇ ਬੱਚਿਆਂ ਨੂੰ ਖੰਘ ਦੀ ਦਵਾਈ ਨਾ ਦੇਣ ਦੀ ਐਡਵਾਈਜਰੀ ਜਾਰੀ

ਪੰਜਾਬ

ਨਵੀਂ ਦਿੱਲੀ, 4 ਅਕਤੂਬਰ, ਦੇਸ਼ ਕਲਿਕ ਬਿਊਰੋ :
ਕੇਂਦਰੀ ਸਿਹਤ ਮੰਤਰਾਲੇ ਨੇ ਇੱਕ ਸਿਹਤ ਸਲਾਹ ਜਾਰੀ ਕੀਤੀ, ਜਿਸ ਵਿੱਚ ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਖੰਘ ਦੀ ਦਵਾਈ (ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ) ਨਾ ਦੇਣ ਦੀ ਸਲਾਹ ਦਿੱਤੀ ਹੈ। ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਖੰਘ ਦੀ ਦਵਾਈ ਨਾਲ 11 ਬੱਚਿਆਂ ਦੀ ਮੌਤ ਦੀਆਂ ਰਿਪੋਰਟਾਂ ਤੋਂ ਬਾਅਦ ਸਰਕਾਰ ਨੇ ਇਹ ਸਲਾਹ ਜਾਰੀ ਕੀਤੀ।
ਸਿਹਤ ਮੰਤਰਾਲੇ ਨੇ ਇਹ ਵੀ ਕਿਹਾ ਕਿ ਦੋਵਾਂ ਰਾਜਾਂ ਵਿੱਚ ਹੋਈਆਂ ਮੌਤਾਂ ਨਾਲ ਜੁੜੇ ਖੰਘ ਦੀ ਦਵਾਈ ਦੇ ਨਮੂਨਿਆਂ ਵਿੱਚ ਗੁਰਦਿਆਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੋਈ ਵੀ ਜ਼ਹਿਰੀਲੇ ਰਸਾਇਣ ਨਹੀਂ ਮਿਲੇ।
ਸਿਹਤ ਮੰਤਰਾਲੇ ਦੇ ਅਧੀਨ ਆਉਣ ਵਾਲੇ ਡੀਜੀਐਚਐਸ ਨੇ ਸਲਾਹ ਵਿੱਚ ਕਿਹਾ ਕਿ ਖੰਘ ਦੀ ਦਵਾਈ ਆਮ ਤੌਰ ‘ਤੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਹੀਂ ਦਿੱਤੀ ਜਾਣੀ ਚਾਹੀਦੀ। ਇਸ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਜੇਕਰ ਖੰਘ ਦੀ ਦਵਾਈ ਦਿਤੀ ਜਾਂਦੀ ਹੈ ਤਾਂ ਸਾਵਧਾਨੀ ਵਰਤੀ ਜਾਣੀ ਚਾਹੀਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।