ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :
ਐੱਚ. ਰਾਜੇਸ਼ ਪ੍ਰਸਾਦ ਨੂੰ ਚੰਡੀਗੜ੍ਹ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਪਹਿਲਾਂ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਸਨ। ਪ੍ਰਸਾਦ, ਰਾਜੀਵ ਵਰਮਾ ਦੀ ਥਾਂ ਲੈਂਦੇ ਹਨ।
ਰਾਜੇਸ਼ ਪ੍ਰਸਾਦ ਅਰੁਣਾਚਲ ਪ੍ਰਦੇਸ਼-ਗੋਆ-ਮਿਜ਼ੋਰਮ-ਕੇਂਦਰ ਸ਼ਾਸਿਤ ਪ੍ਰਦੇਸ਼ (AGMUT) ਕੇਡਰ ਦੇ 1995 ਬੈਚ ਦੇ ਆਈਏਐਸ ਅਧਿਕਾਰੀ ਹਨ। ਜਿਕਰਯੋਗ ਹੈ ਕਿ ਰਾਜੀਵ ਵਰਮਾ ਦਾ 28 ਸਤੰਬਰ ਨੂੰ ਦਿੱਲੀ ਤਬਾਦਲਾ ਕਰ ਦਿੱਤਾ ਗਿਆ ਸੀ।
