ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ਦੀ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆਂ

ਪੰਜਾਬ

ਐੱਸ.ਏ.ਐੱਸ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਅਤੇ 12ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਬੋਰਡ ਦਫ਼ਤਰ ਵੱਲੋਂ ਦਸਵੀਂ ਸ਼੍ਰੇਣੀ ਅਤੇ ਸੀਨੀਅਰ ਸੈਕੰਡਰੀ ਅਗਸਤ-2025 ਅਧੀਨ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ ਅਤੇ ਓਪਨ ਸਕੂਲ (ਬਲਾਕ-2 ਪੂਰੇ ਵਿਸ਼ੇ) ਦੀ ਕੰਡਕਟ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ ਮਿਤੀ: 06/10/2025 (ਸੋਮਵਾਰ) ਨੂੰ ਬਾਅਦ ਦੁਪਹਿਰ ਘੋਸ਼ਿਤ ਕੀਤਾ ਜਾ ਚੁੱਕਿਆ ਹੈ। ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਬੋਰਡ ਦੀ ਵੈੱਬਸਾਈਟ  www.pseb.ac.in  ਅਤੇ  www.indiaresults.com  ਤੇ ਵੇਖ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।