ਸਪੀਕਰ ਵੱਲੋਂ ਮਹਾਰਿਸ਼ੀ ਵਾਲਮੀਕਿ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ

ਪੰਜਾਬ

ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ :

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਾਲਮੀਕਿ ਜਯੰਤੀ ਦੇ ਸ਼ੁਭ ਮੌਕੇ ਮਹਾਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਇੱਕ ਮਹਾਨ ਅਧਿਆਤਮਿਕ ਸਖਸ਼ੀਅਤ ਦੇ ਮਾਲਕ ਸਨ ਜਿਨ੍ਹਾਂ ਨੇ ਮਹਾਂਕਾਵਿ ਰਾਮਾਇਣ ਦੀ ਰਚਨਾ ਕੀਤੀ।

ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦਾ ਆਸ਼ੀਰਵਾਦ ਪੰਜਾਬੀਆਂ ਦੇ ਜੀਵਨ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਚੰਗੀ ਸਿਹਤ ਲੈ ਕੇ ਆਵੇ। ਸਾਨੂੰ ਉਨ੍ਹਾਂ ਵੱਲੋਂ ਦਿਖਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਇਹ ਦਿਨ ਸਾਨੂੰ ਸੱਚਾਈ ਦੀ ਸਦੀਵੀ ਸ਼ਕਤੀ ਅਤੇ ਸੱਚਾਈ ਨਾਲ ਜੀਵਨ ਜਿਊਣ ਦੀ ਮਹੱਤਤਾ ਦੀ ਯਾਦ ਦਿਵਾਉਂਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।