ਤਰਨ ਤਾਰਨ ਜ਼ਿਮਨੀ ਚੋਣ ਦਾ ਐਲਾਨ ਅੱਜ ਸੰਭਵ, ਚੋਣ ਕਮਿਸ਼ਨਰ ਨੇ ਸੱਦੀ ਪ੍ਰੈਸ ਕਾਨਫਰੰਸ

ਪੰਜਾਬ

ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਵਿਧਾਨ ਸਭਾ ਹਲਕਾ ਤਰਨ ਤਾਰਨ (Tarn Taran) ਦੀ ਜ਼ਿਮਨੀ ਚੋਣ ਦਾ ਅੱਜ ਐਲਾਨ ਹੋਣਾ ਸੰਭਵ ਹੈ। ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਅੱਜ ਸ਼ਾਮ 4 ਇਕ ਅਹਿਮ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ। ਚੋਣ ਕਮਿਸ਼ਨਰ ਵੱਲੋਂ ਅੱਜ ਬਿਹਾਰ (bihar) ਦੀਆਂ ਵਿਧਾਨ ਸਭਾ ਚੋਣਾਂ (election) ਦਾ ਐਲਾਨ ਕੀਤਾ ਜਾਵੇਗਾ। ਇਸ ਦੌਰਾਨ ਇਹ ਵੀ ਸੰਭਵ ਹੈ ਕਿ ਪੰਜਾਬ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ। ਇਥੇ ਜ਼ਿਕਰਯੋਗ ਹੈ ਕਿ ਇਸ ਸੀਟ ਉਤੇ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਇਹ ਵੀ ਵਰਣਨਯੋਗ ਹੈ ਕਿ ਇਹ ਸੀਟ ਡਾ. ਕਸ਼ਮੀਰ ਸਿੰਘ ਦੀ ਮੌਤ ਹੋਣ ਤੋਂ ਬਾਅਦ ਖਾਲੀ ਹੋ ਗਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।