ਬਿਲਾਸਪੁਰ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਹਿਮਾਚਲ ਪ੍ਰਦੇਸ਼ ਵਿੱਚ ਇਕ ਚਲਦੀ ਬੱਸ ਉਤੇ ਪਹਾੜ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 15 ਸਵਾਰੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਬਿਲਾਸਪੁਰ ਵਿੱਚ ਅੱਜ ਸ਼ਾਮ ਨੂੰ ਵਾਪਰਿਆ। ਹਾਦਸੇ ਵਿੱਚ ਕਈ ਲੋਕਾਂ ਦੇ ਦੇ ਮਲਬੇ ਹੇਠ ਦਬਣ ਦੀ ਖਬਰ ਹੈ। ਰਾਹਤ ਤੇ ਬਚਾਅ ਕੰਮ ਜਾਰੀ ਹਨ। ਇਕ ਬੱਚੇ ਸਮੇਤ 4 ਲੋਕਾਂ ਨੂੰ ਬਚਾਅ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 30 ਦੇ ਕਰੀਬ ਸਵਾਰੀਆਂ ਸਨ। ਬੱਸ ਦੀ ਛੱਤ ਉਤੇ ਪੱਥਰ ਡਿੱਗਣ ਕਾਰਨ ਪੂਰੀ ਤਰ੍ਹਾਂ ਦਬ ਗਈ।
ਬਰਠੀ ਦੇ ਨੇੜੇ ਭਲੂ ਵਿੱਚ ਵਾਪਰੀ ਘਟਨਾ ਉਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁਖੂ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਿਲ ਘੜੀ ਵਿੱਚ ਦੁੱਖੀ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਕੀਤੀ ਜਾਵੇਗੀ।