MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਚੋਣਾਂ ਪੰਜਾਬ

ਤਰਨਤਾਰਨ: ਦੇਸ਼ ਕਲਿਕ ਬਿਊਰੋ :

MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਵਾਰਿਸ ਪੰਜਾਬ ਦੇ’ ਸਮੇਤ ਵੱਖ-ਵੱਖ ਪੰਥਕ ਧਿਰਾਂ ਵਲੋਂ ਆਪਣਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਸੁਧੀਰ ਸੂਰੀ ਕਤਲ ਮਾਮਲੇ ਵਿਚ ਜੇਲ੍ਹ ’ਚ ਨਜ਼ਰਬੰਦ ਭਾਈ ਸੰਦੀਪ ਸਿੰਘ ਸੰਨੀ ਦੇ ਵੱਡੇ ਭਰਾ ਮਨਦੀਪ ਸਿੰਘ ਨੂੰ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ।

ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਅਤੇ ਹੋਰਾਂ ਵੱਲੋਂ ਇਹ ਜਾਣਕਰੀ ਸਾਂਝੀ ਕੀਤੀ ਗਈ।

ਦੱਸ ਦਈਏ ਕਿ ਇਸ ਤਰ੍ਹਾਂ ਤਰਨਤਾਰਨ ਦੀ ਇਸ ਜ਼ਿਮਨੀ ਚੋਣ ਵਿੱਚ ਪੰਜ ਵੱਡੀਆਂ ਪਾਰਟੀਆਂ (ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਆਪ, ਬੀਜੇਪੀ ਅਤੇ ਵਾਰਿਸ ਪੰਜਾਬ ਦੇ) ਵਲੋਂ ਉਮੀਦਵਾਰ ਐਲਾਨ ਦਿੱਤੇ ਗਏ ਹਨ। ਦੱਸਣਾ ਬਣਦਾ ਹੈ ਕਿ, ਹੁਣ ਤੱਕ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਨਵੇਂ ਅਕਾਲੀ ਦਲ ਨੇ ਆਪਣਾ ਕੋਈ ਵੀ ਉਮੀਦਵਾਰ ਨਹੀਂ ਐਲਾਨਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।