ਅਰਵਿੰਦ ਕੇਜਰੀਵਾਲ ਨੂੰ ਮਿਲਿਆ ਆਲੀਸ਼ਾਨ ਬੰਗਲਾ

ਪੰਜਾਬ

ਨਵੀਂ ਦਿੱਲੀ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਆਖਿਰ ਰਿਹਾਇਸ਼ ਲਈ ਬੰਗਲਾ ਅਲਾਟ ਹੋ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੇਂਦਰ ਸਰਕਾਰ ਖਿਲਾਫ ਲੰਬੀ ਕਾਨੂੰਨੀ ਲੜਾਈ ਲੜਨੀ ਪਈ, ਜਿਸ ਤੋਂ ਬਾਅਦ ਇਹ ਬੰਗਲਾ ਅਲਾਟ ਕੀਤਾ ਗਿਆ। ਅਰਵਿੰਦ ਕੇਜਰੀਵਾਲ ਨੂੰ 95 ਲੋਧੀ ਅਸਟੇਟ ਦਾ ਟਾਈਪ 7 ਬੰਗਲਾ ਅਲਾਟ ਕੀਤਾ ਗਿਆ ਹੈ।

ਦਿੱਲੀ ਦੀ ਸਤਾ ਤੋਂ ਬਾਹਰ ਹੋਣ ਤੋਂ ਬਾਅਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦੇ ਵਜੋਂ ਟਾਈਪ 8 ਸਰਕਾਰੀ ਰਿਹਾਇਸ਼ ਲਈ ਦਿੱਲੀ ਹਾਈਕੋਰਟ ਪਹੁੰਚੇ ਸਨ।

ਉਨ੍ਹਾਂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਉਨ੍ਹਾਂ ਨੂੰ ਟਾਈਪ 7 ਜਾਂ 8 ਦਾ ਬੰਗਲਾ ਮਿਲਣਾ ਚਾਹੀਦਾ ਹੈ, ਟਾਈਪ 5 ਉਤੇ ਡਾਊਨਗ੍ਰੇਡ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕੋਈ ਵਿਸ਼ੇਸ਼ ਪ੍ਰਾਥਮਿਕਤਾ ਨਹੀਂ ਚਾਹੀਦੀ ਅਤੇ ਉਹ ਕਿਸੇ ਹੋਰ ਦਲ ਵਿਸ਼ੇਸ਼ ਦੀ ਤਰ੍ਹਾਂ ਨਹੀਂ ਹੈ। ਇਸ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ, ਅਦਾਲਤ ਨੇ ਕੇਜਰੀਵਾਲ ਨੂੰ ਟਾਈਪ 7 ਬੰਗਲਾ ਅਲਾਟ ਕਰਨ ਦੇ ਹੁਕਮ ਦਿੱਤੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।