ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਪਿਛੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਹੋਣ ਵਾਲਾ ਸਟਾਰ ਨਾਈਟ ਪ੍ਰੋਗਰਾਮ ਕੀਤਾ ਰੱਦ

ਪੰਜਾਬ

ਲੁਧਿਆਣਾ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬੀ ਗਾਇਕ ਰਾਜਵੀਰ ਜਵੰਦਾ (Rajveer Jawanda) ਦੀ ਮੌਤ ਦੀ ਖਬਰ ਤੋਂ ਬਾਅਦ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ। ਰਾਜਵੀਰ ਜਵੰਦਾ ਦੀ ਮੌਤ ਪਿੱਛੋਂ ਲੁਧਿਆਣਾ ਵਿੱਚ ਚੱਲ ਰਹੇ ਸਰਸ ਮੇਲੇ ’ਚ ਹੋਣ ਵਾਲੀ ਅੱਜ ਸਟਾਰ ਨਾਈਟ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਅੱਜ ਸਰਸ ਮੇਲੇ ਵਿੱਚ ਸ਼ਾਮ ਨੂੰ 8 ਵਜੇ ਹੋਣ ਵਾਲੀ ਸਟਾਰ ਨਾਈਟ ਰੱਦ ਕੀਤੀ ਗਈ।

ਜ਼ਿਲ੍ਹਾ ਪ੍ਰਸ਼ਾਸਨ ਨੇ ਰਾਜਵੀਰ ਜਵੰਦਾ ਦੀ ਮੌਤ ਉਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬੀ ਸੰਗੀਤ ਜਗਤ ਲਈ ਇਹ ਬਹੁਤ ਵੱਡਾ ਘਾਟਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਰਾਜਵੀਰ ਜਵੰਦਾ ਦੇ ਪਰਿਵਾਰ, ਦੋਸਤਾਂ ਅਤੇ ਚਾਹੁਣ ਵਾਲਿਆਂ ਨਾਲ ਹਮਦਰਦੀ ਪ੍ਰਗਟਾਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।