ਰਾਜਵੀਰ ਜਵੰਦਾ ਦੀ ਮੌਤ ਨੂੰ ਲੈ ਕੇ ਹਸਪਤਾਲ ਨੇ ਜਾਰੀ ਕੀਤਾ ਬਿਆਨ

ਪੰਜਾਬ

ਮੋਹਾਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਅੱਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ ਹੋ ਗਿਆ। ਰਾਜਵੀਰ ਜਵੰਦਾ ਪਿਛਲੇ 11 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸੀ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਚਲ ਰਹੀ ਸੀ। ਉਨ੍ਹਾਂ ਦਾ ਅੱਜ 10 ਵਜਕੇ 55 ਮਿੰਟ ਉਤੇ ਦੇਹਾਂਤ ਹੋ ਗਿਆ। ਫੋਰਟਿਸ ਹਸਪਤਾਲ ਵੱਲੋਂ ਰਾਜਵੀਰ ਜਵੰਦਾ ਦੇ ਦੇਹਾਂਤ ਨੂੰ ਲੈ ਕੇ ਸਟੇਟਮੈਂਟ ਜਾਰੀ ਕੀਤੀ ਗਈ ਹੈ। ਹਸਪਤਾਲ ਵੱਲੋਂ ਕਿਹਾ ਗਿਆ, ਜਵੰਦਾ ਨੂੰ ਜਦੋਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਤਾਂ ਉਨ੍ਹਾਂ ਦੀ ਰੀੜ ਦੀ ਹੱਡੀ ਅਤੇ ਬ੍ਰੇਨ ਬਹੁਤ ਡੈਮੇਜ ਹੋ ਚੁੱਕੇ ਸਨ। ਅੱਜ ਮਲਟੀ ਆਰਗਨ ਫੇਲ੍ਹ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।