ਪੰਜਾਬ ਦੇ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਘੁੰਮਣ ਦਾ ਦੇਹਾਂਤ

ਖੇਡਾਂ ਪੰਜਾਬ ਮਨੋਰੰਜਨ

ਜਲੰਧਰ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਅੱਜ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਬੁੱਧਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਵਰਿੰਦਰ ਸਿੰਘ ਘੁੰਮਣ ਜਲੰਧਰ ਦੇ ਰਹਿਣ ਵਾਲੇ ਸਨ।

ਵਰਿੰਦਰ ਸਿੰਘ ਘੁੰਮਣ ਦੀ ਮੌਤ ਦੀ ਵਜ੍ਹਾ ਦਿਲ ਦਾ ਦੌਰਾ ਪੈਣਾ ਦੱਸੀ ਜਾ ਰਹੀ ਹੈ। ਘੁੰਮਣ ਦੀ ਉਮਰ ਲਗਭਗ 40 ਸਾਲ ਸੀ। ਉਹ ਇੱਕ ਪੇਸ਼ੇਵਰ ਬਾਡੀ ਬਿਲਡਰ ਅਤੇ ਅਦਾਕਾਰ ਸਨ। ਉਨ੍ਹਾਂ ਨੇ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨਾਲ ਕੰਮ ਕੀਤਾ ਸੀ ਅਤੇ ਮਿਸਟਰ ਇੰਡੀਆ ਜੇਤੂ ਵੀ ਸੀ।

ਉਹ ਕਈ ਫਿਲਮਾਂ ਵਿਚ ਵੀ ਕੰਮ ਕਰ ਚੁੱਕੇ ਹਨ। ਘੁੰਮਣ ਨੇ ਐਲਾਨ ਕੀਤਾ ਸੀ ਕਿ ਉਹ 2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ। ਉਨ੍ਹਾਂ ਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਵੀ ਸਾਂਝੀ ਕੀਤੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।