ਕੀਰਤਪੁਰ ਸਾਹਿਬ ਵਿਖੇ ਰਾਜਵੀਰ ਜਵੰਦਾ ਦੇ ਫੁੱਲ ਕੀਤੇ ਗਏ ਜਲ ਪ੍ਰਵਾਹ

ਪੰਜਾਬ ਮਨੋਰੰਜਨ

ਕੀਰਤਪੁਰ ਸਾਹਿਬ, 10 ਅਕਤੂਬਰ: ਦੇਸ਼ ਕਲਿਕ ਬਿਊਰੋ:

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਬੀਤੇ ਦਿਨ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਪੋਨਾ ਵਿਖੇ ਹੋਇਆ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਦੇ ਫੁੱਲ ਚੁਗੇ ਗਏ। ਫੁੱਲ ਚੁਗਣ ਤੋਂ ਬਾਅਦ ਜਵੰਦਾ ਦੇ ਫੁੱਲ ਪਰਿਵਾਰ ਵੱਲੋਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੇ ਗਏ।

ਰਾਜਵੀਰ ਜਵੰਦਾ 27 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਮੋਟਰਸਾਈਕਲ ‘ਤੇ ਸ਼ਿਮਲਾ ਜਾਂਦੇ ਸਮੇਂ ਪਸ਼ੂਆਂ ਨਾਲ ਟੱਕਰ ਮਗਰੋਂ ਗੰਭੀਰ ਜ਼ਖਮੀ ਹੋ ਗਏ ਸਨ। ਇਸ ਹਾਦਸੇ ਵਿੱਚ ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ‘ਤੇ ਸੱਟਾਂ ਲੱਗੀਆਂ ਸਨ।

ਜ਼ਖਮੀ ਹਾਲਤ ‘ਚ ਜਵੰਦਾ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ‘ਚ 11 ਦਿਨਾਂ ਤੱਕ ਚੱਲੇ ਇਲਾਜ ਦੇ ਬਾਵਜੂਦ 8 ਤਸਬੰਰ ਨੂੰ 10.55 ਵਜੇ ਜਵੰਦਾ ਨੂੰ ਹਸਪਤਾਲ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਇੱਕ ਅਧਿਕਾਰਤ ਬਿਆਨ ਵਿੱਚ, ਫੋਰਟਿਸ ਹਸਪਤਾਲ ਨੇ ਪੁਸ਼ਟੀ ਕੀਤੀ ਕਿ ਜਵੰਦਾ ਦੀ ਮੌਤ ਮਲਟੀ-ਆਰਗਨ ਫੇਲ੍ਹ ਹੋਣ ਕਾਰਨ ਹੋਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।