ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਰੋਡ ਰੋਲਰ ਨਾਲ ਕਾਰ ਟਕਰਾਉਣ ਕਾਰਨ ਵਾਪਰੇ ਹਾਦਸੇ ਵਿੱਚ 4 ਨੌਜਵਾਨਾਂ ਦੀ ਜਾਨ ਚਲੀ ਗਏ।
ਸੋਨੀਪਤ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਰੋਡ ਰੋਲਰ ਨਾਲ ਕਾਰ ਟਕਰਾਉਣ ਕਾਰਨ ਵਾਪਰੇ ਹਾਦਸੇ ਵਿੱਚ 4 ਨੌਜਵਾਨਾਂ ਦੀ ਜਾਨ ਚਲੀ ਗਏ। ਜੰਮੂ ਕਟੜਾ ਐਕਸਪ੍ਰੈਸਵੇਅ ਉਤੇ ਪਿੰਡ ਰੁਖੀ ਨੇੜੇ ਟੋਲ ਨਜ਼ਦੀਕ ਬੜ ਰਹੀ ਸੜਕ ਉਤੇ ਇਕ ਰੋਡ ਰੋਲਰ ਨਾਲ ਕਾਰ ਟਕਰਾ ਗਈ। ਇਹ ਹਾਦਸਾ ਐਨਾਂ ਭਿਆਨਕ ਸੀ ਕਿ ਮੌਕੇ ਉਤੇ 1 ਨੌਜਵਾਨਾਂ ਦੀ ਮੌਤ ਹੋ ਗਈ। ਜ਼ਖਮੀ ਹਾਲਤ ਵਿੱਚ ਤਿੰਨ ਨੌਜਵਾਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਇਲਾਜ ਦੌਰਾਨ ਤਿੰਨਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਚਾਰੇ ਨੌਜਵਾਨ ਜ਼ਿਲ੍ਹਾ ਰੋਹਤਕ ਦੇ ਰਹਿਣ ਵਾਲੇ ਸਨ। ਕੀਆਰ ਕਾਰ ਰਾਹੀਂ ਜੰਮੂ ਕਟੜਾ ਐਕਸਪ੍ਰੈਸਵੇਅ ਰਾਹੀਂ ਉਹ ਆਪਣੇ ਪਿੰਡ ਜਾ ਰਹੇ ਸਨ।