- ਸਰਕਾਰ ਨੇ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਬੁਢਾਪਾ ਪੈਨਸ਼ਨ ‘ਚ ਵਾਧਾ ਕਰ ਦਿੱਤਾ ਹੈ।
ਚੰਡੀਗੜ੍ਹ, 12 ਅਕਤੂਬਰ: ਦੇਸ਼ ਕਲਿਕ ਬਿਊਰੋ:
ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਬੁਢਾਪਾ ਪੈਨਸ਼ਨ ‘ਚ ਵਾਧਾ ਕਰ ਦਿੱਤਾ ਹੈ। ਸੈਣੀ ਸਰਕਾਰ ਨੇ ਬੁਢਾਪਾ ਪੈਨਸ਼ਨ 3,000 ਤੋਂ ਵਧਾ ਕੇ 3,500 ਰੁਪਏ ਕਰ ਦਿੱਤੀ ਗਈ ਹੈ। ਪੈਨਸ਼ਨ ਵਧਾਉਣ ਦਾ ਫੈਸਲਾ ਮੁੱਖ ਮੰਤਰੀ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ।
ਮੰਤਰੀ ਕ੍ਰਿਸ਼ਨਾ ਬੇਦੀ ਨੇ ਇਸਦੀ ਪੁਸ਼ਟੀ ਕੀਤੀ ਹੈ। ਇਹ ਵਧੀ ਹੋਈ ਪੈਨਸ਼ਨ 1 ਨਵੰਬਰ ਤੋਂ ਲਾਗੂ ਹੋਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ 1 ਜਨਵਰੀ 2024 ਨੂੰ ਬੁਢਾਪਾ ਪੈਨਸ਼ਨ 2,750 ਤੋਂ ਵਧਾ ਕੇ 3,000 ਰੁਪਏ ਕਰ ਦਿੱਤੀ ਗਈ ਸੀ।
ਦੱਸ ਦਈਏ ਕਿ 2014 ਵਿੱਚ ਭਾਜਪਾ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਹਰਿਆਣਾ ਵਿੱਚ ਬੁਢਾਪਾ ਪੈਨਸ਼ਨ ਵਿੱਚ ਕਈ ਵਾਰ ਵਾਧਾ ਕੀਤਾ ਗਿਆ ਹੈ। 2014 ਵਿੱਚ ਪੈਨਸ਼ਨ ਸਿਰਫ 1,000 ਰੁਪਏ ਪ੍ਰਤੀ ਮਹੀਨਾ ਸੀ ਪਰ ਹੁਣ 2025 ਵਿੱਚ ਇਹ 3,500 ਰੁਪਏ ਪ੍ਰਤੀ ਮਹੀਨਾ ਹੋ ਗਈ ਹੈ।