ਚੰਡੀਗੜ੍ਹ, 12 ਅਕਤੂਬਰ: ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਨੇ ਕੋਲਡਰਿਫ ਖੰਘ ਸਿਰਪ ‘ਤੇ ਪਾਬੰਦੀ ਲਾਉਣ ਤੋਂ ਬਾਅਦ ਹੁਣ 8 ਹੋਰ ਦਵਾਈਆਂ ਦੀ ਵਰਤੋਂ ਅਤੇ ਵਿਕਰੀ ‘ਤੇ ਪਾਬੰਦੀ ਲਾ ਦਿੱਤੀ ਹੈ। ਇਹ ਫੈਸਲਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਇੱਕ ਆਦੇਸ਼ ਤੋਂ ਬਾਅਦ ਲਿਆ ਗਿਆ ਹੈ। ਇਸ ਸੰਬੰਧੀ ਸਰਕਾਰ ਵੱਲੋਂ ਹੁਕਨ ਵੀ ਜਾਰੀ ਕਰ ਦਿੱਤੇ ਗਏ ਹਨ, ਜਿਸ ਤਹਿਤ ਤਿੰਨ ਫਾਰਮਾਸਿਊਟੀਕਲ ਕੰਪਨੀਆਂ ਦੀਆਂ ਦਵਾਈਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਦਵਾਈਆਂ ਹੁਣ ਨਾ ਤਾਂ ਮੈਡੀਕਲ ਸਟੋਰਾਂ ਵਿੱਚ ਵੇਚੀਆਂ ਜਾਣਗੀਆਂ ਅਤੇ ਨਾ ਹੀ ਹਸਪਤਾਲਾਂ ਵਿੱਚ ਵਰਤੀਆਂ ਜਾਣਗੀਆਂ। ਇਨ੍ਹਾਂ ਦਵਾਈਆਂ ਦੀ ਲਿਸਟ ਹੇਠਾਂ ਦੇਖੋ…….
