ਅੰਮ੍ਰਿਤਸਰ, 13 ਅਕਤੂਬਰ, ਦੇਸ਼ ਕਲਿਕ ਬਿਊਰੋ :
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਨੀ ਦਿਓਲ ਨੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ‘ਤੇ ਉਨ੍ਹਾਂ ਨੇ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਸੰਨੀ ਦਿਓਲ ਦੇ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਪਹੁੰਚਣ ਦੌਰਾਨ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਕੱਠੀ ਹੋ ਗਈ। ਲੋਕਾਂ ਨੇ ਉਨ੍ਹਾਂ ਨਾਲ ਤਸਵੀਰਾਂ ਖਿੱਚਵਾਉਣ ਵਿੱਚ ਵੀ ਖੂਬ ਰੁਚੀ ਦਿਖਾਈ।
ਗੌਰਤਲਬ ਹੈ ਕਿ ਅਦਾਕਾਰ ਇਨ੍ਹੀਂ ਦਿਨੀਂ ਆਪਣੇ ਪੁੱਤਰ ਨਾਲ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਵੱਖ-ਵੱਖ ਇਲਾਕਿਆਂ ਵਿੱਚ ਆਪਣੀ ਆਉਣ ਵਾਲੀ ਹਿੰਦੀ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ। ਸ਼ੂਟਿੰਗ ਸ਼ਡਿਊਲ ਦੇ ਵਿਚਕਾਰ ਉਨ੍ਹਾਂ ਨੇ ਅੰਮ੍ਰਿਤਸਰ ਆ ਕੇ ਦਰਬਾਰ ਸਾਹਿਬ ਵਿਖੇ ਹਾਜ਼ਰੀ ਭਰੀ।
