ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :
ਬੀਤੀ ਰਾਤ ਲਗਭਗ 10:30 ਵਜੇ ਪੰਜਾਬ ਵਿੱਚ ਇੱਕ ਖ਼ੌਫ਼ਨਾਕ ਘਟਨਾ ਵਾਪਰੀ। ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਪੋਲਟਰੀ ਫਾਰਮ ‘ਤੇ ਹਮਲਾ ਕਰ ਦਿੱਤਾ ਅਤੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ, ਮਜੀਠਾ ਦੇ ਨਾਗ ਨਵਾਂ ਦੇ ਰਹਿਣ ਵਾਲੇ ਹਰਭਜਨ ਸਿੰਘ ਦਾ ਪੁੱਤਰ ਸੋਨੂੰ ਬੀਤੀ ਰਾਤ ਆਪਣੇ ਪੋਲਟਰੀ ਫਾਰਮ ‘ਤੇ ਬੈਠਾ ਸੀ। ਅਚਾਨਕ ਮੋਟਰਸਾਈਕਲ ਸਵਾਰ ਦੋ ਹਮਲਾਵਰ ਆਏ ਅਤੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਸੋਨੂੰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਮਜੀਠਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲੇ ਦਾ ਕਾਰਨ ਅਜੇ ਸਪੱਸ਼ਟ ਤੌਰ ‘ਤੇ ਪਤਾ ਨਹੀਂ ਲੱਗ ਸਕਿਆ ਹੈ, ਪਰ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
