ਵੱਡਾ ਹਾਦਸਾ : ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਰਾਸ਼ਟਰੀ

ਜੈਸਲਮੇਰ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਸਵਾਰੀਆਂ ਨਾਲ ਭਰੀ ਬੱਸ ਵਿੱਚ ਅਚਾਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਕਈ ਸਵਾਰੀਆਂ ਝੁਲਸੀਆਂ ਗਈਆਂ। ਰਾਜਸਥਾਨ ਦੇ ਜੈਸਲਮੇਰ ਵਿੱਚ ਇਹ ਹਾਦਸਾ ਵਾਪਰਿਆ ਹੈ। 57 ਦੇ ਕਰੀਬ ਸਵਾਰੀਆਂ ਲੈ ਕੇ ਬੱਸ ਜੈਸਲਮੇਰ ਤੋਂ ਜੋਧਪੁਰ ਵੱਲ ਜਾ ਰਹੀ ਸੀ ਤਾਂ ਥਈਯਾਤ ਪਿੰਡ ਦੇ ਨੇੜੇ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਉਤੇ ਕਾਬੂ ਪਾਉਣ ਲਈ ਯਤਨ ਕੀਤੇ ਗਏ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਜੈਸਲਮੇਰ ਤੋਂ ਜੋਧਪੁਰ ਜਾ ਰਹੀ ਇਕ ਨਿੱਜੀ ਬੱਸ ਵਿੱਚ ਅਚਾਨਕ ਅੱਗ ਲੱਗਣ ਕਾਰਨ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ਉਤੇ ਮੌਜੂਦ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।