ਪ੍ਰਸਿੱਧ ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਦਾ ਦੇਹਾਂਤ, ਨਮਾਜ਼-ਏ-ਜਨਾਜ਼ਾ ਅੱਜ

ਪੰਜਾਬ ਮਨੋਰੰਜਨ

ਜਲੰਧਰ, 14 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬੀ ਸੰਗੀਤ ਜਗਤ ਤੋਂ ਦੁਖਦਾਈ ਖ਼ਬਰ ਆਈ ਹੈ। ਪ੍ਰਸਿੱਧ ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਇਕਬਾਲ ਮੁਹੰਮਦ (70) ਦਾ ਦੇਹਾਂਤ ਹੋ ਗਿਆ ਹੈ। ਪਰਿਵਾਰਕ ਸੂਤਰਾਂ ਅਨੁਸਾਰ, ਖਾਨ ਸਾਬ ਦੇ ਪਿਤਾ ਫਗਵਾੜਾ ਵਿਖੇ ਆਪਣੇ ਪੁੱਤਰ ਦੇ ਘਰ ਜਾ ਰਹੇ ਸਨ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉੱਥੇ ਉਨ੍ਹਾਂ ਦੀ ਮੌਤ ਹੋ ਗਈ।
ਇਸ ਤੋਂ ਬਾਅਦ, ਖਾਨ ਸਾਬ ਦੀ ਦੇਹ ਨੂੰ ਉਨ੍ਹਾਂ ਦੇ ਪਿੰਡ ਭੰਡਾਲ ਦੋਨਾ ਲਿਜਾਇਆ ਗਿਆ, ਜਿੱਥੇ ਅੱਜ ਦੁਪਹਿਰ 12 ਵਜੇ ਨਮਾਜ਼-ਏ-ਜਨਾਜ਼ਾ ਅਦਾ ਕੀਤੀ ਜਾਵੇਗੀ।
ਤਿੰਨ ਹਫ਼ਤਿਆਂ ਦੇ ਅੰਦਰ ਗਾਇਕ ਖਾਨ ਸਾਬ੍ਹ ਦੀ ਮਾਂ, ਪਰਵੀਨ ਬੇਗਮ ਅਤੇ ਹੁਣ ਉਨ੍ਹਾਂ ਦੇ ਪਿਤਾ ਇਕਬਾਲ ਮੁਹੰਮਦ ਦੀ ਮੌਤ ਨੇ ਗਾਇਕ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੋਗ ਵਿੱਚ ਡੁੱਬਾ ਦਿੱਤਾ ਹੈ। ਸੰਗੀਤ ਸ਼ਖਸੀਅਤਾਂ ਅਤੇ ਖਾਨ ਸਾਬ ਦੇ ਪ੍ਰਸ਼ੰਸਕਾਂ ਨੇ ਆਪਣਾ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।