ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਜੱਦੀ ਪਿੰਡ ‘ਚ ਸਪੁਰਦ-ਏ-ਖਾਕ

ਪੰਜਾਬ ਮਨੋਰੰਜਨ

ਫਗਵਾੜਾ, 14 ਅਕਤੂਬਰ : ਦੇਸ਼ ਕਲਿੱਕ ਬਿਓਰੋ :

ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਇਕਬਾਲ ਮੁਹੰਮਦ ਨੂੰ ਕਪੂਰਥਲਾ ਦੇ ਪਿੰਡ ਭੰਡਾਲ ਦੋਨਾ ਵਿਚ ਸਪੁਰਦ-ਏ-ਖਾਕ ਕੀਤਾ ਗਿਆ। ਇਕਬਾਲ ਮੁਹੰਮਦ 67 ਸਾਲ ਦੇ ਸਨ। ਪਰਿਵਾਰਕ ਸੂਤਰਾਂ ਮੁਤਾਬਕ, ਉਹ ਫਗਵਾੜਾ ਵਿਖੇ ਆਪਣੇ ਪੁੱਤਰ ਦੇ ਘਰ ਆਏ ਹੋਏ ਸਨ, ਜਿਥੇ ਉਨ੍ਹਾਂ ਨੂੰ ਸਾਈਲੈਂਟ ਹਾਰਟ ਅਟੈਕ ਆਇਆ ਅਤੇ ਉਥੇ ਹੀ ਉਨ੍ਹਾਂ ਦੀ ਮੌਤ ਹੋ ਗਈ।

ਮੁਹੰਮਦ ਇਕਬਾਲ ਨੂੰ ਕੱਲ੍ਹ ਉਨ੍ਹਾਂ ਦੇ ਬਾਥਰੂਮ ਵਿੱਚ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ ਆਪਣੀ ਪਤਨੀ ਪਰਵੀਨ ਬੇਗਮ ਦੀ ਮੌਤ ਤੋਂ ਬਹੁਤ ਦੁਖੀ ਸਨ, ਉਦੋਂ ਤੋਂ, ਉਹ ਚੁੱਪ ਸਨ ਅਤੇ ਲਗਾਤਾਰ ਉਨ੍ਹਾਂ ਨੂੰ ਯਾਦ ਕਰ ਰਹੇ ਸਨ।

ਦੱਸ ਦੇਈਏ ਕਿ ਅਜੇ 3 ਹਫਤੇ ਪਹਿਲਾਂ ਹੀ ਖਾਨ ਸਾਬ ਦੀ ਮਾਂ ਸਲਮਾ ਪਰਵੀਨ ਦਾ ਦਿਹਾਂਤ ਹੋਇਆ ਸੀ। ਉਹ ਅਜੇ ਆਪਣੀ ਮਾਂ ਦੀ ਮੌਤ ਦੇ ਸੋਗ ਤੋਂ ਉੱਭਰੇ ਨਹੀਂ ਸਨ ਕਿ ਬੀਤੇ ਦਿਨ ਉਨ੍ਹਾਂ ਦੇ ਪਿਤਾ ਇਕਬਾਲ ਮੁਹੰਮਦ ਦਾ ਵੀ ਦੇਹਾਂਤ ਹੋ ਗਿਆ ਸੀ। ਆਪਣੇ ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਗਮ ‘ਚ ਡੁੱਬੇ ਖਾਨ ਸਾਬ ਨੇ ਕਿਹਾ, “ਅੱਜ ਮੇਰੇ ਕੋਲ ਦੌਲਤ, ਪ੍ਰਸਿੱਧੀ ਅਤੇ ਦੁਨੀਆ ਦੀ ਹਰ ਚੀਜ਼ ਹੈ, ਪਰ ਮੇਰੇ ਮਾਤਾ-ਪਿਤਾ ਨਹੀਂ ਹਨ। ਮੇਰੇ ਮਾਤਾ-ਪਿਤਾ ਮੇਰੀ ਤਾਕਤ ਸਨ। ਹੁਣ, ਮੈਂ ਕਿਸ ਲਈ ਜੀਵਾਂ ?”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।