ਲੁਧਿਆਣਾ, 15 ਅਕਤੂਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਆਈਪੀਐਸ ਏਡੀਜੀਪੀ ਵਾਈ ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਨੇ ਪੰਜਾਬ ਵਿੱਚ ਵੀ ਜ਼ੋਰ ਫੜ ਲਿਆ ਹੈ। ਲੁਧਿਆਣਾ ਵਿੱਚ ਦਲਿਤ ਭਾਈਚਾਰੇ ਦੀ ਅਗਵਾਈ ਕਰਨ ਵਾਲੀਆਂ ਸੰਸਥਾਵਾਂ ਨੇ ਵਾਈ ਪੂਰਨ ਕੁਮਾਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਵਿਰੁੱਧ ‘ਚੱਕਾ ਜਾਮ’ ਕਰਨ ਦਾ ਫੈਸਲਾ ਕੀਤਾ ਹੈ।
ਦਲਿਤ ਸੰਗਠਨਾਂ ਨੇ ਸਵੇਰੇ 10 ਵਜੇ ਤੋਂ ਜਲੰਧਰ ਬਾਈਪਾਸ ਚੌਕ ‘ਤੇ ‘ਚੱਕਾ ਜਾਮ’ ਦਾ ਐਲਾਨ ਕੀਤਾ ਹੈ। ਸੰਗਠਨਾਂ ਦੇ ਆਗੂਆਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਮੁਲਜ਼ਮ ਅਧਿਕਾਰੀਆਂ ਵਿਰੁੱਧ ਕਾਰਵਾਈ ਨਹੀਂ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਹੈ, ਜਿਸ ਕਾਰਨ ਦੇਸ਼ ਭਰ ਦੇ ਦਲਿਤ ਭਾਈਚਾਰੇ ਵਿੱਚ ਭਾਰੀ ਰੋਸ ਹੈ। ਭਾਵਾਧਸ ਦੇ ਮੁਖੀ ਅਤੇ ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੇ ਚੰਡੀਗੜ੍ਹ ਵਿੱਚ ‘ਚੱਕਾ ਜਾਮ’ ਦਾ ਐਲਾਨ ਕੀਤਾ ਸੀ।




