ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਵਿੱਤ ਮੰਤਰੀ ਨਾਲ ਮੀਟਿੰਗ ਤੈਅ

ਪੰਜਾਬ

ਤਰਨਤਾਰਨ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਕਰ ਰਹੇ ਹਨ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਤੈਅ ਹੋਈ ਹੈ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਿਰਾਓ ਐਕਸ਼ਨ ਦਾ ਸੱਦਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਹੀ ਜ਼ਿਲ੍ਹਾ ਮੁਕਤਸਰ ਵੱਲੋਂ ਵਿੱਤ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ ਗਈ ਹੈ। ਮੀਟਿੰਗ 24 ਅਕਤੂਬਰ 2025 ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ।

ਸੰਘਰਸ਼ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਵਿੱਤ ਮੰਤਰੀ ਨਾਲ਼ ਗੱਲਬਾਤ ਚੋਂ ਕੋਈ ਹੱਲ ਨਹੀਂ ਨਿਕਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਐਕਸ਼ਨ ਕੀਤੇ ਜਾਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।