ਨਵੀਂ ਦਿੱਲੀ, 15 ਅਕਤੂਬਰ :ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ-ਐਨਸੀਆਰ ਵਿੱਚ ਪਟਾਕੇ ਚਲਾਉਣ ਨੂੰ ਲੈ ਕੇ ਦਾਇਰ ਪਟੀਸ਼ਨਾਂ ‘ਤੇ ਫੈਸਲਾ ਲੈਂਦਿਆਂ ਗ੍ਰੀਨ ਪਟਾਕੇ ਵੇਚਣ ਅਤੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ। ਇਹ ਇਜਾਜ਼ਤ 18 ਅਕਤੂਬਰ ਤੋਂ 21 ਅਕਤੂਬਰ ਤੱਕ ਸਿਰਫ ਗ੍ਰੀਨ ਪਟਾਕੇ ਚਲਾਉਣ ਨੂੰ ਲੈ ਕੇ ਹੀ ਦਿੱਤੀ ਗਈ ਹੈ ਹੈ। ਇਸ ਸਮੇਂ ਦੌਰਾਨ, ਲੋਕ ਸਿਰਫ਼ ਕੁੱਲ ਤਿੰਨ ਘੰਟੇ ਹੀ ਪਟਾਕੇ ਚਲਾਏ ਜਾ ਸਕਣਗੇ। ਉਹ ਵੀ ਸਵੇਰੇ 6 ਵਜੇ ਤੋਂ 7 ਵਜੇ ਤੱਕ ਅਤੇ ਰਾਤ 8 ਵਜੇ ਤੋਂ 10 ਵਜੇ ਤੱਕ।
ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀਆਰ ਗਵਈ ਅਤੇ ਜਸਟਿਸ ਕੇ ਵਿਨੋਦ ਚੰਦਰਨ ਦੀ ਬੈਂਚ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ, “ਅਸੀਂ ਕੁਝ ਸ਼ਰਤਾਂ ਨਾਲ ਗ੍ਰੀਨ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਦੇ ਰਹੇ ਹਾਂ।” ਸੀਜੇਆਈ ਗਵਈ ਨੇ ਕਿਹਾ, “ਸਾਨੂੰ ਇੱਕ ਸੰਤੁਲਿਤ ਪਹੁੰਚ ਅਪਣਾਉਣੀ ਚਾਹੀਦੀ ਹੈ, ਪਰ ਅਸੀਂ ਵਾਤਾਵਰਣ ਨਾਲ ਸਮਝੌਤਾ ਨਹੀਂ ਕਰਾਂਗੇ।”
ਦਿੱਲੀ-ਐਨਸੀਆਰ ਵਿੱਚ ਰਾਜਾਂ ਅਤੇ ਕੇਂਦਰ ਸਰਕਾਰ ਵੱਲੋਂ, ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦੀਵਾਲੀ, ਗੁਰੂ ਪੂਰਨਿਮਾ ਅਤੇ ਕ੍ਰਿਸਮਸ ਵਰਗੇ ਤਿਉਹਾਰਾਂ ‘ਤੇ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਮੰਗੀ ਸੀ। 10 ਅਕਤੂਬਰ ਨੂੰ, ਅਦਾਲਤ ਨੇ ਗ੍ਰੀਨ ਪਟਾਕੇ ਬਣਾਉਣ ਅਤੇ ਵੇਚਣ ਦੀ ਇਜਾਜ਼ਤ ਮੰਗਣ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।