ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :
ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਝੋਨੇ ਦੀ ਖ਼ਰੀਦ ਪ੍ਰਕਿਰਿਆ ’ਚ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (BKU) ਅਤੇ ਪ੍ਰਸ਼ਾਸਨ ਵਿਚਕਾਰ ਅੱਜ ਭਿਆਨਕ ਟਕਰਾਅ ਦੇ ਦ੍ਰਿਸ਼ ਨਜ਼ਰ ਆਏ। ਕੁਰੂਕਸ਼ੇਤਰ (ਹਰਿਆਣਾ) ਵਿਖੇ ਵੱਡੀ ਗਿਣਤੀ ਵਿੱਚ ਕਿਸਾਨ ਮਿੰਨੀ ਸਕੱਤਰੇਤ ਦੇ ਸਾਹਮਣੇ ਇਕੱਠੇ ਹੋ ਕੇ ਡੀਸੀ ਦਫ਼ਤਰ ਦੇ ਬਾਹਰ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕਰਨ ਪਹੁੰਚੇ।
ਇਸ ਦੌਰਾਨ ਮੌਕੇ ’ਤੇ ਗੰਭੀਰ ਹੰਗਾਮਾ ਹੋਇਆ। ਜਾਣਕਾਰੀ ਅਨੁਸਾਰ, BKU ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋਈ। ਦੋਸ਼ ਹੈ ਕਿ ਚੜੂਨੀ ਨੇ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਇੱਕ ਅਧਿਕਾਰੀ ਨੂੰ ਥੱਪੜ ਮਾਰਿਆ, ਜਿਸ ਨਾਲ ਮੌਕੇ ’ਤੇ ਹਫੜਾ-ਦਫੜੀ ਮਚ ਗਈ।
ਪੁਲਿਸ ਅਤੇ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਸਥਿਤੀ ’ਤੇ ਕਾਬੂ ਪਾਇਆ। ਇਸ ਵੇਲੇ ਮੌਕੇ ’ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਪੂਰੇ ਮਾਮਲੇ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।




