ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਅਰਬਪਤੀ ਅਤੇ ਆਪ ਉਮੀਦਵਾਰ ਰਜਿੰਦਰ ਗੁਪਤਾ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੇ ‘ਆਪ’ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਹਾਲਾਂਕਿ ਇਕ ਆਜ਼ਾਦ ਉਮੀਦਵਾਰ ਨੇ ਕਾਗਜ਼ ਦਾਖਲ ਕੀਤੇ ਸਨ ਪਰ ਕਿਸੇ ਕਾਰਨ ਉਨ੍ਹਾਂ ਦੇ ਕਾਗਜ਼ ਰੱਦ ਹੋ ਗਏ। ਹੁਣ ਰਜਿੰਦਰ ਗੁਪਤਾ ਬਿਨਾਂ ਵਿਰੋਧ ਚੋਣ ਜਿੱਤ ਗਏ ਹਨ।
ਸੰਜੀਵ ਅਰੋੜਾ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਚੁਣੇ ਜਾਣ ਤੋਂ ਬਾਅਦ ਵਿਧਾਇਕ ਬਣ ਗਏ ਸਨ, ਉਦੋਂ ਅਰੋੜਾ ਨੇ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਸੀਟ ਖ਼ਾਲੀ ਹੋ ਗਈ ਸੀ। ਜਿਸ ਤੋਂ ਬਾਅਦ ਆਪ ਨੇ ਰਜਿੰਦਰ ਗੁਪਤਾ ਨ ਆਪਣਾ ਰਾਜ ਸਭਾ ਉਮੀਦਵਾਰ ਐਲਾਨਿਆ ਸੀ। ਇੱਥੇ ਇਹ ਦੱਸ ਦਈਏ ਕਿ ਉਮੀਦਵਾਰ ਐਲਾਨੇ ਜਾਣ ਤੋਂ ਪਹਿਲਾਂ ਯੋਜਨਾ ਬੋਰਡ ਦੇ ਉਪ-ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।