ਤਰਨਤਾਰਨ ਜ਼ਿਮਨੀ ਚੋਣ: ਆਪ ਅਤੇ ਭਾਜਪਾ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਪੰਜਾਬ

ਤਰਨਤਾਰਨ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ:

ਤਰਨਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਪਹੁੰਚੇ। ਮੁੱਖ ਮੰਤਰੀ ਮਾਨ ਨਾਲ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਵੀ ਮੌਜੂਦ ਸਨ।

ਉੱਥੇ ਹੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਅੱਜ ਹੀ ਤਰਨਤਾਰਨ ਜ਼ਿਮਨੀ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਦਿੱਲੀ ਸਰਕਾਰ ਦੇ ਮੰਤਰੀ ਅਤੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ, ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ। ਨਾਮਜ਼ਦਗੀ ਤੋਂ ਬਾਅਦ ਭਾਜਪਾ ਵੱਲੋਂ ਇੱਕ ਰੈਲੀ ਵੀ ਕੀਤੀ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।