ਰਿਸ਼ਵਤ ਲੈਣ ਦੇ ਮਾਮਲੇ ’ਚ ਗ੍ਰਿਫਤਾਰ DIG ਹਰਚਰਨ ਸਿੰਘ ਭੁੱਲਰ ਮੁਅੱਤਲ

ਪੰਜਾਬ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ :

 ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਸੂਬਾ ਸਰਕਰ ਵੱਲੋਂ ਮੁਅੱਤਲ ਕੀਤਾ ਗਿਆ ਹੈ। ਅੱਜ ਸ਼ਨੀਵਾਰ ਨੁੰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਹਰਚਰਨ ਸਿੰਘ ਭੁੱਲਰ ਆਈਪੀਐਸ, DIG ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸੀਬੀਆਈ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਪਿਛਲੇ ਦਿਨੀਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਸੀਬੀਆਈ ਵੱਲੋਂ ਉਸਦੇ ਘਰ ਦੀ ਤਲਾਸ਼ੀ ਲਈ ਗਈ ਸੀ। ਤਲਾਸ਼ੀ ਦੌਰਾਨ 7.5 ਕਰੋੜ ਰੁਪਏ ਨਗਦੀ, ਮਹਿੰਗੀਆਂ ਘੜੀਆਂ, ਢਾਈ ਕਿਲੋ ਸੋਨਾ, ਜਾਇਦਾਦਾਂ ਦੇ ਕਾਗਜ਼ ਮਿਲੇ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।