ਰਾਜ ਸਭਾ ਮੈਂਬਰਾਂ ਦੇ ਫਲੈਟਾਂ ਵਿੱਚ ਲੱਗੀ ਭਿਆਨਕ ਅੱਗ

ਪੰਜਾਬ ਰਾਸ਼ਟਰੀ

ਨਵੀਂ ਦਿੱਲੀ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਦਿੱਲੀ ਵਿੱਚ ਰਾਜ ਸਭਾ ਮੈਂਬਰਾਂ ਦੇ ਫਲੈਟਾਂ ਵਿੱਚ ਭਿਆਨਕ ਅੱਗ ਲੱਗ ਗਈ ਹੈ। ਬੀਡੀ ਮਾਰਗ ਉਤੇ ਰਾਜ ਸਭਾ ਮੈਂਬਰਾਂ ਦੇ ਫਲੈਟਾਂ ਵਿੱਚ ਅਚਾਨਕ ਅੱਗ ਲੱਗਣ ਕਾਰਨ ਭਾਜੜ ਪੈ ਗਈ। ਅੱਗ ਲੱਗਣ ਦੀ ਖਬਰ ਮਿਲਦਿਆਂ ਹੀ ਤੁਰੰਤ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ਉਤੇ ਪਹੁੰਚ ਗਈਆਂ। ਅੱਗ ਉਤੇ ਕਾਬੂ ਪਾਉਣ ਲਈ ਕੰਮ ਕੀਤੀ ਜਾ ਰਹੇ ਹਾਂ। ਰਾਜ ਸਭਾ ਮੈਂਬਰ ਸਾਕੇਤ ਗੋਖਲੇ ਨੇ ਸੋਸ਼ਲ ਮੀਡੀਆ ਉਤੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਪੋਸਟ ਵਿੱਚ ਲਿਖਿਆ ਹੈ ਕਿ ਦਿੱਲੀ ਦੇ ਬੀਡੀ ਮਾਰਗ ਸਥਿਤ ਬ੍ਰਹਾਪੁਤਰ ਅਪਾਰਟਮੈਂਟ ਵਿੱਚ ਭਿਆਨਕ ਅੱਗ ਲੱਗ ਗਈ। ਸਾਰੇ ਵਾਸੀ ਰਾਜ ਸਭਾ ਮੈਂਬਰ ਹਨ। ਇਹ ਇਮਾਰਤ ਸੰਸਦ ਭਵਨ ਤੋਂ 200 ਮੀਟਰ ਦੂਰੀ ਉਤੇ ਹੈ। 30 ਮਿੰਟ ਤੋਂ ਕੋਈ ਵੀ ਫਾਇਰ ਬਿਗ੍ਰੇਡ ਦੀ ਗੱਡੀ ਨਹੀਂ ਆਈ। ਅੱਗ ਅਜੇ ਵੀ ਚਲ ਰਹੀ ਹੈ ਅਤੇ ਵਧਦੀ ਜਾ ਰਹੀ ਹੈ। ਵਾਰ ਵਾਰ ਕਾਲ ਕਰਨ ਦੇ ਬਾਵਜੂਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਗਾਇਬ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।