ਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਆਂਗਣਵਾੜੀ ਵਰਕਰਾਂ ਦੇ ਲਈ ਅਧਿਕਾਰੀ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਉਪ ਮੰਡਲ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਹੁਕਮਾਂ ਮੁਤਾਬਕ ਹੁਣ ਆਂਗਣਵਾੜੀ ਵਰਕਰਾਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੰਮ ਕਰਨਗੀਆਂ। ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਕਿ ਆਂਗਣਵਾੜੀ ਵਰਕਰ ਤੇ ਸੁਪਰਵਾਈਜਰਾਂ ਦੀ ਡਿਊਟੀ ਪਿੰਡ ਦੇ ਘਰ ਘਰ ਜਾ ਕੇ ਲੋਕਾਂ ਨੂੰ ਅਗਾਹ ਕਰਨ ਕਿ ਜੇਕਰ ਉਨ੍ਹਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਈ ਗਈ ਤਾਂ ਸਬੰਧਤ ਵਿਅਕਤੀ ਜਾਂ ਉਸਦੇ ਪਰਿਵਾਰ ਦੇ ਮੈਂਬਰ ਜੋ ਵੀ ਸਰਕਾਰ ਵੱਲੋਂ ਪੈਨਸ਼ਨ ਸਕੀਮ ਪ੍ਰਾਪਤ ਕਰਦਾ ਹੈ ਦੀ ਪੈਨਸ਼ਨ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੀ ਜਾਵੇਗੀ ਅਤੇ ਇਸ ਤੋਂ ਬਾਅਦ ਇਹ ਪੈਨਸ਼ਨ ਦੁਬਾਰਾ ਬਹਾਲ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਮਿਲਦੀਆਂ ਹੋਰ ਸਕੀਮਾਂ ਦਾ ਲਾਭ ਵੀ ਖਤਮ ਕਰ ਦਿੱਤਾ ਜਾਵੇਗਾ ਅਤੇ ਸਬੰਧਤ ਵਿਅਕਤੀ ਖਿਲਾਫ ਐਫ ਆਈ ਆਰ ਦਰਜ ਕੀਤੀ ਜਾਵੇਗੀ। ਆਂਗਣਵਾੜੀ ਵਰਕਰਾਂ ਇਸ ਸਬੰਧੀ ਰਿਪੋਰਟ ਕਰਨ ਲਈ ਜ਼ਿੰਮੇਵਾਰ ਹੋਣਗੀਆਂ।
