‘ਆਪ’ ਦੇ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੇ ਘਰ ਗੂੰਜੀਆਂ ਕਿਲਕਾਰੀਆਂ

ਪੰਜਾਬ ਮਨੋਰੰਜਨ

ਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੇ ਘਰ ਪੁੱਤ ਨੇ ਜਨਮ ਲਿਆ ਹੈ। ਪਰਿਣੀਤੀ ਚੋਪੜਾ ਨੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਇੱਕ ਪੁੱਤ ਨੂੰ ਜਨਮ ਦਿੱਤਾ ਹੈ। ਚੱਢਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਜਿਸ ਵਿੱਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਜਨਮ ਦੀ ਖੁਸ਼ੀ ਸਾਂਝੀ ਕੀਤੀ।

ਰਾਘਵ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ, “ਉਹ ਆਖਰਕਾਰ ਇੱਥੇ ਆ ਗਿਆ ਹੈ। ਸਾਡਾ ਬੇਬੀ ਬੁਆਏ। ਅਸੀਂ ਸੱਚਮੁੱਚ ਇਸ ਤੋਂ ਪਹਿਲਾਂ ਆਪਣੀਆਂ ਜ਼ਿੰਦਗੀਆਂ ਨੂੰ ਯਾਦ ਨਹੀਂ ਰੱਖ ਸਕਦੇ। ਸਾਡੀਆਂ ਬਾਹਾਂ ਭਰੀਆਂ ਹੋਈਆਂ ਹਨ, ਅਤੇ ਸਾਡੇ ਦਿਲ ਭਰੇ ਹੋਏ ਹਨ। ਅਸੀਂ ਪਹਿਲਾਂ ਸਿਰਫ਼ ਇੱਕ ਦੂਜੇ ਲਈ ਹੁੰਦੇ ਸੀ, ਪਰ ਹੁਣ ਸਾਡੇ ਕੋਲ ਸਭ ਕੁਝ ਹੈ। ਸ਼ੁਕਰਗੁਜ਼ਾਰੀ ਨਾਲ, ਪਰਿਣੀਤੀ ਅਤੇ ਰਾਘਵ।”

ਅਦਾਕਾਰਾ ਪਰਿਣੀਤੀ ਚੋਪੜਾ ਸ਼ਨੀਵਾਰ ਨੂੰ ਦੀਵਾਲੀ ਮਨਾਉਣ ਲਈ ਦਿੱਲੀ ਪਹੁੰਚੀ ਸੀ। ਅੱਜ ਐਤਵਾਰ ਨੂੰ ਦੁਪਹਿਰ ਵੇਲੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ।

ਪਰਣੀਤੀ ਚੋਪੜਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਦਾ ਵਿਆਹ 24 ਸਤੰਬਰ, 2023 ਨੂੰ ਉਦੈਪੁਰ ਦੇ ਲੀਲਾ ਪੈਲੇਸ ਵਿੱਚ ਹੋਇਆ ਸੀ। ਪਰਿਣੀਤੀ ਮੂਲ ਰੂਪ ਵਿੱਚ ਅੰਬਾਲਾ ਕੈਂਟ ਤੋਂ ਹੈ, ਜਦੋਂ ਕਿ ਰਾਘਵ ਚੱਢਾ ਦਾ ਪਰਿਵਾਰ ਦਿੱਲੀ ਵਿੱਚ ਰਹਿੰਦਾ ਹੈ। ਉਸਦੇ ਨਾਨਾ-ਨਾਨੀ ਜਲੰਧਰ ਵਿੱਚ ਰਹਿੰਦੇ ਹਨ। ਰਾਘਵ ਆਮ ਆਦਮੀ ਪਾਰਟੀ (ਆਪ) ਲਈ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ ਅਤੇ ਪਹਿਲਾਂ ਪੰਜਾਬ ਇੰਚਾਰਜ ਵਜੋਂ ਸੇਵਾ ਨਿਭਾ ਚੁੱਕੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।