ਅੰਮ੍ਰਿਤਸਰ : ਪਿੰਡ ’ਚ ਇਕ ਵਿਅਕਤੀ ਦਾ ਕਤਲ, 4 ਗੰਭੀਰ ਜ਼ਖਮੀ

ਪੰਜਾਬ

ਅੰਮ੍ਰਿਤਸਰ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਬੀਤੀ ਰਾਤ ਨੂੰ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ 4 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਬੋਪਾਰਾਏ ਖੁਰਦ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ 65 ਸਾਲਾ ਹਰੀ ਸਿੰਘ ਸਿੰਘ ਵਜੋਂ ਹੋਈ ਹੈ। ਹਰਜਿੰਦਰ ਸਿੰਘ, ਸਤਵੰਤ ਸਿੰਘ, ਲਖਬੀਰ ਸਿੰਘ ਅਤੇ ਹਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਜਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਮ੍ਰਿਤਕ ਦੇ ਭਤੀਜੇ ਅਤੇ ਪਿੰਡ ਦੇ ਸਾਬਕਾ ਸਰਪੰਚ ਕੇਵਲ ਸੰਘ ਪਹਿਲਵਾਨ ਨੇ ਦੱਸਿਆ ਕਿ ਹਮਲਾ ਕਰਨ ਵਾਲਿਆਂ ਨਾਲ ਪੁਰਾਣੀ ਰੰਜਿਸ਼ ਚਲਦੀ ਸੀ। ਉਨ੍ਹਾਂ ਦੱਸਿਆ ਕਿ ਬੀਤੇ ਰਾਤ ਨੂੰ ਜਦੋਂ ਹਰਜਿੰਦਰ ਸਿੰਘ ਪੁੱਤਰ ਹਰੀ ਸਿੰਘ ਕੁਝ ਨੌਜਵਾਨਾਂ ਨਾਲ ਪਟਾਕੇ ਚਲਾ ਰਿਹਾ ਸੀ ਤਾਂ ਰੰਜਿਸ਼ ਕਾਰਨ ਵਿਰੋਧੀ ਧਿਰ ਦੇ ਵਿਅਕਤੀਆਂ ਨੇ ਉਸ ਉਤੇ ਹਮਲਾ ਕਰ ਦਿੱਤਾ। ਇਸ ਲੜਾਈ ਵਿੱਚ ਹਰੀ ਸੰਘ ਦੀ ਮੌਤ ਹੋ ਗਈ ਅਤੇ ਬਾਕੀ ਚਾਰ ਜ਼ਖਮੀ ਹੋ ਗਏ। ਖਬਰ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਹਰੀ ਸਿੰਘ ਬੇਟੇ ਜਸਬੀਰ ਸਿੰਘ ਦੇ ਬਿਆਨਾਂ ਉਤੇ 11 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।