ਨਵੀਂ ਦਿੱਲੀ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਰਾਸ਼ਟਰਪਤੀ ਭਵਨ ਦੇ ਨੇੜੇ ਭਿਆਨਕ ਅੱਗ ਲੱਗਣ ਦੀ ਖਬਰ ਹੈ। ਰਾਸ਼ਟਰਪਤੀ ਭਵਨ ਦੀ ਕੰਧ ਨੰਬਰ 31 ਦੇ ਨੇੜੇ ਇਕ ਇਮਾਰਤ ਵਿੱਚ ਦੁਪਹਿਰ ਸਮੇਂ ਅੱਗ ਲੱਗ ਗਈ। ਅੱਗ ਲੱਗਣ ਦੀ ਖਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚ ਗਈ। ਡੀਐਫਐਸ ਦੇ ਇਕ ਅਧਿਕਾਰੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਦੋ ਮੰਜ਼ਿਲਾ ਇਮਾਰਤ ਦੀ ਗਰਾਊਂਡ ਮੰਜ਼ਿਲ ਉਤੇ ਘਰੇਲੂ ਸਾਮਾਨ ਵਿੱਚ ਅੱਗ ਲੱਗਣ ਦੀ ਖਬਰ ਦੁਪਹਿਰ 1.51 ਵਜੇ ਮਿਲੀ ਹੈ। ਉਨ੍ਹਾਂ ਦੱਸਿਆ ਕਿ ਅੱਗ ਉਤੇ 20 ਮਿੰਟ ਵਿੱਚ ਕਾਬੂ ਪਾ ਲਿਆ ਗਿਆ। ਡੀਐਫਐਸ ਅਧਿਕਾਰੀ ਨੇ ਕਿਹਾ, ‘ਅਸੀਂ ਪੰਜ ਫਾਇਰ ਬ੍ਰਿਗੇਡ ਦੀਆਂ ਘੱਟ ਨੂੰ ਘਟਨਾ ਸਕਾਨ ਉਤੇ ਭੇਜਿਆ ਹੈ। ਦੁਪਹਿਰ 2.15 ਵਜੇ ਤੱਕ ਅੱਗ ਉਤੇ ਕਾਬੂ ਪਾ ਲਿਆ ਗਿਆ।