ਐੱਸ.ਏ.ਐੱਸ ਨਗਰ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ 2025 ਦੀਆਂ ਅਨੁਪੂਰਕ (Supplementary) ਪਰੀਖਿਆਵਾਂ (ਸਮੇਤ ਓਪਨ ਸਕੂਲ), ਓਪਨ ਸਕੂਲ ਬਲਾਕ-2 ਅਤੇ ਵਾਧੂ ਵਿਸ਼ੇ ਦਾ ਨਤੀਜਾ ਮਿਤੀ 06-10-2025 ਨੂੰ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਨ੍ਹਾਂ ਪਰੀਖਿਆਵਾਂ ਨਾਲ ਸਬੰਧਤ ਪਰੀਖਿਆਰਥੀ ਜੇਕਰ ਰੀ-ਚੈਕਿੰਗ ਕਰਵਾਉਣਾ ਚਾਹੁੰਦੇ ਹਨ ਤਾਂ ਆਨ ਲਾਈਨ ਫਾਰਮ ਅਤੇ ਫੀਸ ਭਰਨ ਲਈ ਮਿਤੀ 14-10-2025 ਤੋਂ 28-10-2025 ਤੱਕ ਦਾ ਸਮਾਂ ਦਿੱਤਾ ਜਾਂਦਾ ਹੈ। ਪਰੀਖਿਆਰਥੀ ਆਨ ਲਾਈਨ ਫਾਰਮ ਅਤੇ ਫੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰੱਖਣ। ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾ ਕਰਵਾਉਣ ਦੀ ਜਰੂਰਤ ਨਹੀਂ ਹੈ। ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬੱਧ ਹੈ।