ਪਨਬੱਸ ਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ

ਪੰਜਾਬ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਮੰਗਾਂ ਨੂੰ ਲੈ ਕੇ ਅੱਜ ਪੰਜਾਬ ਰੋਡਵੇਜ, ਪਨਬਸ ਅਤੇ ਪੀਆਰਟੀਸੀ ਕਾਟਰੈਕਟਰ ਵਰਕਰ ਯੂਨੀਅਨ ਵੱਲੋਂ ਸੂਬੇ ਭਰ ਵਿੱਚ ਵੱਖ ਵੱਖ ਥਾਵਾਂ ਉਤੇ ਚੱਕਾ ਜਾਕ ਮਰਕੇ ਪ੍ਰਦਰਸ਼ਨ ਕੀਤੇ ਗਏ। ਮੁਲਾਜ਼ਮਾਂ ਵੱਲੋਂ ਅੱਜ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਵਿੱਚ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਜਦੋਂ ਕਰਮਚਾਰੀ ਹਾਈਵੇ ਜਾਮ ਕਰਨ ਪਹੁੰਚੇ ਤਾਂ ਪੁਲਿਸ ਦੇ ਨਾਲ ਧੱਕਾ ਮੁੱਕੀ ਹੋਣ ਦੀ ਵੀ ਖਬਰ ਹੈ।

ਯੂਨੀਅਨ ਵੱਲੋਂ ਨਵੀਆਂ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਨੂੰ ਲੈ ਕੇ ਟੈਂਟਰ ਖੁੱਲ੍ਹਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਬੱਸ ਡਿੱਪੂਆਂ ਅਤੇ ਬੱਸ ਅੱਡਿਆਂ ਮੂਹਰੇ 12 ਤੋਂ 2 ਵਜੇ ਤੱਕ ਧਰਨੇ ਲਗਾਉਣ ਦਾ ਸੱਦਾ ਦਿੱਤਾ ਗਿਆ ਸੀ।

ਅੰਮ੍ਰਿਤਸਰ ਵਿੱਚ ਪਨਬਸ ਮੁਲਾਜ਼ਮਾਂ ਵੱਲੋਂ ਪ੍ਰਵੇਸ਼ ਦੁਆਰ ਉਤੇ ਸੜਕਾਂ ਵਿਚਕਾਰ ਬੱਸਾਂ ਖੜ੍ਹੀਆਂ ਕਰਕੇ ਜਾਮ ਕਰ ਦਿੱਤਾ। ਇਸ ਮੌਕੇ ਸੰਘਰਸ਼ਕਾਰੀ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਹ ਵੀ ਵਰਨਣਯੋਗ ਹੈ ਕਿ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਸਰਕਾਰ ਵਲੋਂ ਨਵੀਆਂ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਨੂੰ ਲੈ ਕੇ ਭਲਕੇ ਟੈਂਡਰ ਖੋਲਿਆ ਜਾਣਾ ਹੈ ਅਤੇ ਜਿਸ ਦੇ ਰੋਸ ਵਜੋਂ ਕੱਲ ਕੰਟਰੈਕਟ ਵਰਕਰਜ਼ ਯੂਨੀਅਨਾਂ ਵੱਲੋਂ ਵਿਰੋਧ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।