ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਨਗਰ ਨਿਗਮ ਮੋਹਾਲੀ ਦੀਆਂ ਹੱਦਾਂ ਵਿੱਚ ਵਾਧਾ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ 21 ਅਕਤੂਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਨਗਰ ਨਿਗਮ ਦੀਆਂ ਵਧਾਈਆਂ ਗਈਆਂ, ਹੱਦਾਂ ਬਾਰੇ 15 ਦਿਨਾ ਦੇ ਅੰਦਰ ਅੰਦਰ ਲੋਕਾਂ ਤੋਂ ਇਤਰਾਜ ਮੰਗੇ ਗਏ ਹਨ। ਇਸ ਤੋਂ ਬਾਅਦ ਕਾਰਪੋਰੇਸ਼ਨ ਦੀਆਂ ਹੱਦਾਂ ਵਧਾਉਣ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।
ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਤੇਜਵੀਰ ਸਿੰਘ ਦੇ ਦਸਤਖਤਾਂ ਹੇਠ ਜਾਰੀ ਹੋਏ ਇਸ ਨੋਟੀਫਿਕੇਸ਼ਨ ’ਚ ਮੋਹਾਲੀ ਦਾ ਐਰੋਸਿਟੀ ਏਰੀਆ, ਸੈਕਟਰ 81-82, 83, 85, 86, ਸੈਕਟਰ 94 ਤੋਂ 91 ਤੱਕ, ਸੈਕਟਰ 73, 74 (ਉਦਯੋਗਿਕ ਏਰੀਆ) ਆਦਿ ਲਏ ਗਏ ਹਨ।


