ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਸ਼ੋਅ ਪ੍ਰਾਪਤ ਪਿੰਡਾਂ ਦੇ ਵਿਕਾਸ ਲਈ 500 ਕਰੋੜ ਦੇ ਵੱਖਰੇ ਬਜਟ ਦਾ ਪ੍ਰਬੰਧ: ਮੁੱਖ ਮੰਤਰੀ

ਪੰਜਾਬ
  • ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸ਼ਰਧਾ ਸਤਿਕਾਰ ਤੇ ਸਮਰਪਿਤ ਭਾਵਨਾ ਨਾਲ ਮਨਾਈ ਜਾਵੇਗੀ: ਮੁੱਖ ਮੰਤਰੀ ਭਗਵੰਤ ਮਾਨ

ਮੋਰਿੰਡਾ 23 ਅਕਤੂਬਰ (ਭਟੋਆ)

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰਾ ਬੜੀ ਸ਼ਰਧਾ ਸਤਿਕਾਰ ਅਤੇ ਸਮਰਪਿਤ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਜਿਸ ਤਹਿਤ 25 ਅਕਤੂਬਰ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸੰਬੰਧਿਤ ਅਸਥਾਨਾਂ ਤੇ ਧਾਰਮਿਕ ਦੀਵਾਨ ਕੀਰਤਨ ਸੈਮੀਨਾਰ ਲਾਈਟ ਐਂਡ ਸਾਊਂਡ ਸ਼ੋ ਆਰ ਕਰਵਾਏ ਜਾਣਗੇ ਜਿਹੜੇ 25 ਨਵੰਬਰ ਤੱਕ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁਤੀ ਸ਼ਹਾਦਤ ਤੋਂ ਆਉਣ ਵਾਲੀਆਂ ਪੀੜੀਆਂ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸਮਾਗਮਾਂ ਲਈ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਭੇਜੇ ਜਾ ਚੁੱਕੇ ਹਨ ਅਤੇ ਉਹ ਖੁਦ 27 ਅਕਤੂਬਰ ਨੂੰ ਦੇਸ਼ ਦੀ ਰਾਸ਼ਟਰਪਤੀ ਨੂੰ ਇਹਨਾਂ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦੇਣ ਜਾ ਰਹੇ ਹਨ।

ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸਥਾਨਕ ਦਾਣਾ ਮੰਡੀ ਵਿੱਚ ਮੰਡੀ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ l ਉਹਨਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਸਕੂਲਾਂ ਕਾਲਜਾਂ ਵਿੱਚ ਵੀ ਸਮਾਗਮ ਕਰਵਾਏ ਜਾਣਗੇ, ਜਿਸ ਤਹਿਤ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਤੋ ਜਾਣੂ ਕਰਵਾਇਆ ਜਾਵੇਗਾ , ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਉਹਨਾਂ ਦੇ ਪਰਿਵਾਰ ਪਰਿਵਾਰ ਵੱਲੋਂ ਦਿੱਤੀ ਗਈ ਸ਼ਹਾਦਤ ਦੀ ਦੁਨੀਆਂ ਭਰ ਵਿੱਚ ਕਿਤੇ ਕੋਈ ਮਿਸਾਲ ਨਹੀਂ ਮਿਲਦੀ। ਸ਼੍ਰੀ ਮਾਨ ਨੇ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਵਿਰਸੇ ਨੂੰ ਸੰਭਾਲਦੀਆਂ ਹਨ ਅਤੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ ,ਉਹ ਕੌਮਾਂ ਸਦਾ ਜਿਉਂਦੀਆਂ ਰਹਿੰਦੀਆਂ ਹਨ । ਉਹਨਾਂ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਨੂੰ ਸਮਰਪਿਤ 24 ਨਵੰਬਰ ਨੂੰ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦਿਆ ਗਿਆ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਜਿਹੜੇ ਜਿਹੜੇ ਪਿੰਡਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਸ਼ੋਅ ਪ੍ਰਾਪਤ ਹੈ. ਉਹਨਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ 500 ਕਰੋੜ ਦਾ ਵੱਖਰੇ ਤੌਰ ਤੇ ਬਜਟ ਰੱਖਿਆ ਗਿਆ ਹੈ ਅਤੇ ਇਸ ਲਈ ਸਰਕਾਰ ਵੱਲੋਂ ਸਬੰਧਿਤ ਪਿੰਡਾਂ ਦੇ ਸਰਪੰਚਾਂ ਤੋਂ ਉਹਨਾਂ ਦੇ ਪਿੰਡ ਲਈ ਸਕੂਲ, ਸਟੇਡੀਅਮ , ਲਾਇਬ੍ਰੇਰੀ ਜਾਂ ਆਮ ਆਦਮੀ ਕਲੀਨਿਕ ਆਦਿ ਲੋੜੀਦੀ ਹੈ, ਜਾਣਕਾਰੀ ਹਾਸਿਲ ਕੀਤੀ ਜਾ ਰਹੀ , ਉਸ ਸਬੰਧੀ ਸਰਕਾਰ ਵੱਲੋਂ ਅਲੱਗ ਬਜਟ ਰੱਖਿਆ ਗਿਆ ਹੈ , ਜਿਸ ਤਹਿਤ ਪਿੰਡ ਦੇ ਲੋਕਾਂ ਦੀ ਇੱਛਾ ਅਨੁਸਾਰ ਸਕੂਲ ਸਟੇਡੀਅਮ ਲਾਇਬਰੇਰੀ ਜਾਂ ਆਮ ਆਦਮੀ ਕਲੀਨਿਕ ਬਣਾ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪੂਰੀ ਤਰਹਾਂ ਸਮਰਪਿਤ ਭਾਵਨਾ ਨਾਲ ਇਹਨਾਂ ਸਮਾਗਮਾਂ ਨੂੰ ਮਨਾ ਰਹੀ ਹੈ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਮਾਨਵਤਾ ਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਸ਼ਹਾਦਤ ਤੋਂ ਪੂਰੀ ਦੁਨੀਆਂ ਨੂੰ ਜਾਣੂ ਕਰਵਾਇਆ ਜਾ ਸਕੇ ।

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਨੂੰ ਜਿਲਾ ਬਣਾਉਣ ਸਬੰਧੀ ਪੁੱਛਿਆ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸਮੂਹਿਕ ਤੌਰ ਤੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਫੈਸਲਾ ਲਿਆ ਜਾਵੇਗਾ। ਜਦ ਕਿ ਡੀਆਈਜੀ ਹਰਚਰਨ ਸਿੰਘ ਭੁੱਲਰ ਸੰਬੰਧੀ ਪੁੱਛੇ ਇੱਕ ਸਵਾਲ ਦਾ ਜਵਾਬ ਦੇਣ ਤੋਂ ਪਹਿਲਾਂ ਹੀ ਉਹ ਆਪਣੀ ਗੱਡੀ ਵਿੱਚ ਬੈਠ ਕੇ ਅਗਲੀ ਮੰਜ਼ਿਲ ਲਈ ਚਲੇ ਗਏ। ਇਸੇ ਦੌਰਾਨ ਸ੍ਰੀ ਮਾਨ ਨੇ ਸਥਾਨਕ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ ਗਿਆ ਤੇ ਝੋਨੇ ਵਿੱਚ ਨਮੀ ਆਦਿ ਚੈੱਕ ਕੀਤੀ ਗਈ ਅਤੇ ਮੰਡੀ ਦੇ ਚੇਅਰਮੈਨ ਸ਼੍ਰੀ ਐਨਪੀ ਰਾਣਾ ਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਤੇ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੁੰਡੀਆਂ ਨਾਲ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਗੱਲਬਾਤ ਕੀਤੀ ਗਈ।

ਇਸ ਮੌਕੇ ਤੇ ਉਹਨਾਂ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਦੇ ਇੱਕ ਵਫਦ ਵੱਲੋਂ ਮੋਰਿੰਡਾ ਇਲਾਕੇ ਵਿੱਚ ਡੀਏਪੀ ਦੀ ਕਮੀ ਬਾਰੇ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ,ਜਿਸ ਸਬੰਧੀ ਉਹਨਾਂ ਵੱਲੋਂ ਮੌਕੇ ਤੇ ਹੀ ਖੇਤੀ ਕੇਂਦਰੀ ਖੇਤੀਬਾੜੀ ਮੰਤਰਾਲੇ ਨਾਲ ਗੱਲਬਾਤ ਕੀਤੀ ਗਈ ਅਤੇ ਅੱਜ ਰੇਲਵੇ ਦਾ ਇੱਕ ਰੈਕ ਡੀਏਪੀ ਖਾਦ ਦਾ ਮੋਰਿਡਾ ਪਹੁੰਚ ਜਾਵੇਗਾ । ਉਹਨਾਂ ਕਿਹਾ ਕਿ ਕਣਕ ਦੀ ਬਜਾਈ ਸ਼ੁਰੂ ਕਰਨ ਲਈ ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇੱਥੇ ਇਹ ਵੀ ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਬਾਅਦ ਦੁਪਹਿਰ ਲਗਭਗ ਇਕ ਵਜੇ ਮੁੱਖ ਮੰਤਰੀ ਸੂਬੇਦਾਰ ਮੇਵਾ ਸਿੰਘ ਸਕੂਲ ਆਆਫ ਐਮੀਨੈਂਸ ਮੋਰਿੰਡਾ ਵਿਖੇ ਪਹੁੰਚੇ, ਜਿੱਥੇ ਉਹਨਾਂ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ , ਉੱਥੇ ਹੀ ਸਕੂਲ ਪ੍ਰਿੰਸੀਪਲ ਤੇ ਅਧਿਆਪਕਾਂ ਨਾਲ ਵੀ ਗੱਲਬਾਤ ਕਰਕੇ ਸਕੂਲ ਦੀ ਪ੍ਰਗਤੀ ਸਬੰਧੀ ਜਾਣਕਾਰੀ ਹਾਸਿਲ ਕੀਤੀ, ਪ੍ਰੰਤੂ ਇਸ ਸਮੇਂ ਸਥਾਨਕ ਮੀਡੀਆ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਗਿਆ ਤੇ ਕਿਸੇ ਵੀ ਸਥਾਨਕ ਪੱਤਰਕਾਰ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ।

ਇਸ ਮੌਕੇ ਤੇ ਉਹਨਾਂ ਦੇ ਨਾਲ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ, ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵਰਜੀਤ ਵਾਲੀਆ, ਐਸ ਐਸ ਪੀ ਰੂਪਨਗਰ ਗੁਲਨੀਤ ਸਿੰਘ ਖੁਰਾਨਾ, ਐਸਡੀਐਮ ਮੋਰਿੰਡਾ ਸੁਖਪਾਲ ਸਿੰਘ, ਸ੍ਰੀ ਪ੍ਰੇਮ ਮਿੱਤਲ ਡੀਈਓ, ਪ੍ਰਿੰਸੀਪਲ ਰਵਿੰਦਰਪਾਲ ਕੌਰ, ਪ੍ਰਿੰਸੀਪਲ ਸੁਰਿੰਦਰ ਕੁਮਾਰ ਘਈ,ਪੀਸੀਏ ਦੀ ਐਪੈਕਸ ਕੌਂਸਲ ਦੇ ਮੈਂਬਰ ਵੀਰਦਵਿੰਦਰ ਸਿੰਘ ਬੱਲਾਂ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਸ਼੍ਰੀ ਐਨਪੀ ਰਾਣਾ ਮਾਰਕੀਟ ਕਮੇਟੀ ਚਮਕੌਰ ਸਾਹਿਬ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ ਰਾਜਨੀਤਿਕ ਸਕੱਤਰ ਜਗਤਾਰ ਸਿੰਘ ਘੜੂੰਆ, ਚੇਅਰਮੈਨ ਸੁਖਜਿੰਦਰ ਸਿੰਘ ਸੋਹੀ, ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਟੋਨੀ ,ਆੜਤੀ ਆਗੂ ਗੁਰਮੀਤ ਸਿੰਘ ਸਿੱਧੂ, ਬਲਦੇਵ ਸਿੰਘ ਚੱਕਲ, ਡੀਐਸਪੀ ਗੁਰਜੀਤ ਸਿੰਘ, ਡੀਐਸਪੀ ਮਨਜੀਤ ਸਿੰਘ ਔਲਖ, ਡੀਐਸਪੀ ਹਰਕੀਤ ਸਿੰਘ ਸਮੇਤ ਇੰਸਪੈਕਟਰ ਗੁਰਪ੍ਰੀਤ ਸਿੰਘ,ਇੰਸਪੈਕਟਰ ਕੈਲਾਸ਼ ਬਹਾਦਰ ,ਅਤੇ ਸਬ ਇੰਸਪੈਕਟਰ ਗੁਰਮੁਖ ਸਿੰਘ ਤੇ ਨਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਸਿਵਲ ਅਧਿਕਾਰੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।