ਹੋਟਲ ’ਚੋਂ ਇਤਰਾਜਯੋਗ ਹਾਲਤ ਵਿਚ ਮਿਲੀਆਂ 4 ਲੜਕੀਆਂ

ਪੰਜਾਬ

ਅੰਮ੍ਰਿਤਸਰ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੁਲਿਸ ਵੱਲੋਂ ਬੀਤੀ ਰਾਤ ਨੂੰ ਬੀ ਆਰ ਹੋਟਲ ਵਿੱਚ ਛਾਪਾ ਮਾਰਿਆ ਗਿਆ, ਜਿੱਥੋਂ ਇਤਰਾਜਯੋਗ ਹਾਲਤ ਵਿੱਚ 4 ਲੜਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅੰਮ੍ਰਿਤਸਰ ਦੇ ਬੀ ਆਰ ਹੋਟਲ ਵਿੱਚ ਦੇਰ ਰਾਤ ਨੂੰ ਅਚਾਨਕ ਛਾਪਾ ਮਾਰਿਆ ਗਿਆ। ਜਿੱਥੋਂ ਇਤਰਾਜਯੋਗ ਹਾਲਤ ਵਿੱਚ ਮੌਜੂਦ 4 ਲੜਕੀਆਂ ਅਤੇ ਹੋਟਲ ਦੇ ਮੈਨੇਜਰ ਨੂੰ ਗ੍ਰਿਫਤਾਰ ਕੀਤਾ ਗਿਆ।

ਥਾਣਾ ਮੁਖੀ ਬਲਜਿੰਦਰ ਕੌਰ ਨੇ ਦੱਸਿਆ ਕਿ ਜਾਣਕਾਰੀ ਮਿਲੀ ਸੀ ਕਿ ਕਹੀਆ ਵਾਲਾ ਬਾਜ਼ਾਰ ਦੇ ਬੀ ਆਰ ਹੋਟਲ ਵਿੱਚ ਸ਼ੱਕੀ ਲੋਕ ਆ ਜਾ ਰਹੇ ਹਨ, ਇੱਥੇ ਗੈਰਕਾਨੂੰਨੀ ਗਤੀਵਿਧੀਆਂ ਚਲ ਰਹੀਆਂ ਹਨ।

ਇਸ ਤੋਂ ਬਾਅਦ ਟੀਮ ਦਾ ਗਠਨ ਕਰਕੇ ਛਾਪਾ ਮਾਰਿਆ ਗਿਆ। ਪੁਲਿਸ ਨੂੰ ਮੌਕੇ ਉਤੇ ਕਈ ਤਰ੍ਹਾਂ ਦੇ ਅਹਿਮ ਸਬੂਤ ਮਿਲੇ ਹਨ, ਜਿਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਪੁਲਿਸ ਨੇ ਮੈਨੇਜਰ ਖਿਲਾਫ ਮਾਮਲਾ ਦਰਜ ਲਿਆ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਲੜਕੀਆਂ ਅਤੇ ਹੋਟਲ ਦੇ ਮੈਨੇਜਰ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।