ਤਰਨਤਾਰਨ, 24 ਅਕਤੂਬਰ: ਦੇਸ਼ ਕਲਿੱਕ ਬਿਊਰੋ :
ਤਰਨਤਾਰਨ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਦੇ ਐਸਐਸਪੀ ਵਿਰੁੱਧ ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਸਿਬਿਨ ਸੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਅਤੇ ਦੋ ਡੀਐਸਪੀਜ਼ ਦੇ ਤਬਾਦਲੇ ਦੀ ਮੰਗ ਕੀਤੀ ਹੈ।
ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰਾਂ ਵਿਰੁੱਧ ਝੂਠੇ ਅਤੇ ਬੇਬੁਨਿਆਦ ਐਫਆਈਆਰਜ਼ ਦਰਜ ਕੀਤੇ ਜਾ ਰਹੇ ਹਨ ਅਤੇ ਸਰਕਾਰ ਸਥਾਨਕ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਹੈ। ਦੱਸ ਦਈਏ ਕਿ ਜ਼ਿਮਨੀ ਚੋਣ ਲਈ ਵੋਟਿੰਗ 11 ਨਵੰਬਰ ਨੂੰ ਹੋਵੇਗੀ, ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ।




