“ਅਬਕੀ ਬਾਰ ਮੋਦੀ ਸਰਕਾਰ” ਸਲੋਗਨ ਦੇ ਲੇਖਕ ਪੀਯੂਸ਼ ਪਾਂਡੇ ਨਹੀਂ ਰਹੇ

ਰਾਸ਼ਟਰੀ

ਮੁੰਬਈ, 24 ਅਕਤੂਬਰ: ਦੇਸ਼ ਕਲਿੱਕ ਬਿਊਰੋ :

ਐਡ ਗੁਰੂ ਪਦਮਸ਼੍ਰੀ ਪੀਯੂਸ਼ ਪਾਂਡੇ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਸੀ। ਪਰ ਇਹ ਖ਼ਬਰ ਅੱਜ ਸਾਹਮਣੇ ਆਈ ਹੈ। ਉਨ੍ਹਾਂ ਨੇ 70 ਸਾਲ ਦੀ ਉਮਰ ਵਿੱਚ ਮੁੰਬਈ ਵਿੱਚ ਆਪਣਾ ਆਖਰੀ ਸਾਹ ਲਿਆ। ਪੀਯੂਸ਼ ਪਾਂਡੇ ਨੇ “ਅਬਕੀ ਬਾਰ ਮੋਦੀ ਸਰਕਾਰ” ਸਲੋਗਨ ਲਿਖਿਆ ਸੀ ਅਤੇ “ਮਿਲੇ ਸੁਰ ਮੇਰਾ ਤੁਮਹਾਰਾ” ਗੀਤ ਵੀ ਲਿਖਿਆ।

ਹਾਲਾਂਕਿ ਪੀਯੂਸ਼ ਪਾਂਡੇ ਦੀ ਮੌਤ ਦਾ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਉਹ ਸਰੀਰਕ ਇਨਫੈਕਸ਼ਨ ਨਾਲ ਜੂਝ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਮੁੰਬਈ ਵਿੱਚ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨੇ X ‘ਤੇ ਲਿਖਿਆ, “ਪਯੂਸ਼ ਪਾਂਡੇ ਆਪਣੀ ਰਚਨਾਤਮਕਤਾ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ਇਸ਼ਤਿਹਾਰਬਾਜ਼ੀ ਦੀ ਦੁਨੀਆ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ। ਮੈਂ ਉਨ੍ਹਾਂ ਨਾਲ ਹੋਈ ਆਪਣੀ ਗੱਲਬਾਤ ਨੂੰ ਸਾਲਾਂ ਤੱਕ ਯਾਦ ਰੱਖਾਂਗਾ। ਉਨ੍ਹਾਂ ਦੇ ਦੇਹਾਂਤ ‘ਤੇ ਮੈਨੂੰ ਬਹੁਤ ਦੁੱਖ ਹੈ। ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ ਹੈ।”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।