ਸੰਜੀਵ ਅਰੋੜਾ ਅਤੇ ਗੁਰਮੀਤ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ

ਪੰਜਾਬ

ਚੰਡੀਗੜ੍ਹ, 24 ਅਕਤੂਬਰ : ਦੇਸ਼ ਕਲਿੱਕ ਬਿਊਰੋ :

ਇੱਕ ਅਹਿਮ ਕੂਟਨੀਤਕ ਇਕੱਤਰਤਾ ਤਹਿਤ ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਮੰਤਰੀਆਂ ਨੇ ਮੁੱਖ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਆਗਾਮੀ ਯਾਦਗਾਰੀ ਸਮਾਗਮਾਂ ਵਿੱਚ ਸਿ਼ਰਕਤ ਕਰਨ ਲਈ ਰਸਮੀ ਤੌਰ `ਤੇ ਸੱਦਾ ਦਿੱਤਾ।

ਇਹ ਸਮਾਗਮ 20 ਨਵੰਬਰ ਤੋਂ ਅਨੰਦਪੁਰ ਸਾਹਿਬ ਵਿਖੇ ਹੋਣ ਕਰਵਾਇਆ ਜਾਣਾ ਹੈ, ਜੋ ਕਿ ਸਿੱਖ ਪਰੰਪਰਾਵਾਂ, ਰੂਹਾਨੀਅਤ ਅਤੇ ਸੱਭਿਆਚਾਰਕ ਮਹੱਤਵ ਵਾਲਾ ਇਤਿਹਾਸਕ ਸ਼ਹਿਰ ਹੈ। ਮੰਤਰੀਆਂ ਨੇ ਨਾ ਕੇਵਲ ਇਸ ਮੌਕੇ ਦੀ ਮਹੱਤਤਾ ਨੂੰ ਕੁਰਬਾਨੀ, ਰੂਹਾਨੀਅਤ ਅਤੇ ਏਕਤਾ ਦੇ ਪ੍ਰਤੀਕ ਵਜੋਂ ਉਭਾਰਿਆ ਸਗੋਂ ਵੱਖ-ਵੱਖ ਭਾਈਚਾਰਿਆਂ ਵਿੱਚ ਸਦਭਾਵਨਾ ਅਤੇ ਆਪਸੀ ਸਮਝ-ਬੂਝ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਇਸਦੀ ਅਹਿਮੀਅਤ `ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਇਸ ਸੱਦੇ ਲਈ ਆਪਣੀ ਪ੍ਰਸ਼ੰਸਾ ਪ੍ਰਗਟ ਕੀਤੀ ਅਤੇ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਆਪਣੀ ਸੁਹਿਰਦ ਭਾਵਨਾ ਤੇ ਇਰਾਦਾ ਜ਼ਾਹਰ ਕੀਤਾ।

ਇਸ ਤੋਂ ਇਲਾਵਾ, ਮੀਟਿੰਗ ਦੌਰਾਨ ਮੁੱਖ ਮੰਤਰੀ ਰੇਵੰਤ ਰੈਡੀ ਅਤੇ ਪੰਜਾਬ ਦੇ ਮੰਤਰੀਆਂ ਨੇ ਆਪੋ-ਆਪਣੇ ਰਾਜਾਂ ਦੀਆਂ ਸਿਹਤ ਅਤੇ ਸਿੱਖਿਆ ਪ੍ਰਣਾਲੀਆਂ `ਤੇ ਵਿਸਤ੍ਰਿਤ ਚਰਚਾ ਕੀਤੀ। ਉਨ੍ਹਾਂ ਨੇ ਆਪਸੀ ਸੂਝ-ਬੂਝ, ਵਧੀਆ ਅਭਿਆਸਾਂ ਦਾ ਆਦਾਨ-ਪ੍ਰਦਾਨ ਅਤੇ ਤੇਲੰਗਾਨਾ ਅਤੇ ਪੰਜਾਬ ਵਿੱਚ ਇਨ੍ਹਾਂ ਖੇਤਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਚਾਰ ਚਰਚਾ ਕੀਤੀ।ਇਸ ਗੱਲਬਾਤ ਦੌਰਾਨ ਜਨਤਕ ਭਲਾਈ ਨੂੰ ਵਧਾਉਣ ਅਤੇ ਸਹਿਕਾਰੀ ਵਿਕਾਸ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਸਾਂਝੀ ਵਚਨਬੱਧਤਾ ਨੂੰ ਦਰਸਾਇਆ ਗਿਆ।

ਮੀਟਿੰਗ ਦੌਰਾਨ ਦੋਵਾਂ ਰਾਜਾਂ ਵਿਚਕਾਰ ਸੱਭਿਆਚਾਰਕ ਅਤੇ ਸਮਾਜਿਕ ਸਬੰਧਾਂ ਦੀ ਮਹੱਤਤਾ,ਕੁਰਬਾਨੀ, ਸੇਵਾ ਅਤੇ ਤਰੱਕੀ ਦੀਆਂ ਸਾਂਝੀਆਂ ਕਦਰਾਂ-ਕੀਮਤਾਂ `ਤੇ ਵੀ ਜ਼ੋਰ ਦਿੱਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।