ਸੱਪ ਦੇ ਡੰਗਣ ਕਾਰਨ ਮਜ਼ਦੂਰ ਦੀ ਮੌਤ

ਪੰਜਾਬ

ਬਠਿੰਡਾ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਬਠਿੰਡਾ ਜ਼ਿਲ੍ਹੇ ਦੇ ਪਿੰਡ ਮੌੜ ਕਲਾਂ ਵਿੱਚ ਇਕ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਮਜ਼ਦੂਰ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।  ਮਿਲੀ ਜਾਣਕਾਰੀ ਅਨੁਸਾਰ 50 ਸਾਲਾ ਮਜ਼ਦੂਰ ਦਰਸ਼ਨ ਸਿੰਘ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ।  ਮ੍ਰਿਤਕ ਦੇ ਲੜਕੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਦਰਸ਼ਨ ਸਿੰਘ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ, ਜਿਸ ਨਾਲ ਘਰ ਦਾ ਸਾਰਾ ਗੁਜ਼ਾਰਾ ਚਲਦਾ ਸੀ। ਜਦੋਂ ਉਹ ਛੱਪੜ ਦੇ ਕੋਲ ਘਾਹ ਫੂਸ ਦੀ ਸਫ਼ਾਈ ਕਰ ਰਿਹਾ ਸੀ ਤਾਂ ਉਸ ਨੂੰ ਜ਼ਹਿਰੀਲਾ ਸੱਪ ਲੜ ਗਿਆ। ਇਸ ਤੋਂ ਬਾਅਦ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਪ੍ਰੰਤੂ ਜ਼ਹਿਰ ਜ਼ਿਆਦਾ ਫੈਲਣ ਕਾਰਨ ਉਸ ਦੀ ਮੌਤ ਹੋ ਗਈ। ਸਮਾਜ ਸੇਵੀ ਰਮਨਾ ਮੌੜ ਅਤੇ ਬਿੱਟੂ ਮੌੜ ਕਲਾਂ ਨੇ ਕਿਹਾ ਕਿ ਮ੍ਰਿਤਕ ਦਰਸ਼ਨ ਸਿੰਘ ਮਿਹਨਤ ਮਜ਼ਦੂਰੀ ਕਰਦਾ ਸੀ ਅਤੇ ਘਰ ਦੀ ਆਰਥਿਕ ਸਥਿਤੀ ਮਾੜੀ ਹੋਣ ਕਾਰਨ ਘਰ ਦੀ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ। ਪਰਿਵਾਰ ਵਿਚ ਇਕ ਲੜਕੀ ਤੇ ਦੋ ਲੜਕੇ ਜੋ ਕਿ ਛੋਟੇ ਹਨ ਤੇ ਪਰਿਵਾਰ ਕੋਲ ਕਮਾਈ ਦਾ ਕੋਈ ਸਾਧਨ ਨਹੀਂ ਰਿਹਾ । ਜਿਸ ਕਰਕੇ ਪਰਿਵਾਰ ਦਾ ਗੁਜ਼ਾਰਾ ਚੱਲਣਾ ਔਖਾ ਹੋ ਗਿਆ ਹੈ। ਹੋਰ ਤਾਂ ਹੋਰ ਮਿ੍ਤਕ ਦੀ ਪਤਨੀ ਵੀ ਪਿਛਲੇ ਮਹੀਨੇ ਤੋਂ ਬਿਮਾਰ ਚੱਲ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਆਰਥਿਕ ਤੌਰ ’ਤੇ ਵਿੱਤੀ ਮਦਦ ਕੀਤੀ ਜਾਵੇ ਤਾਂ ਜੋ ਪਰਿਵਾਰ ਦਾ ਪਾਲਣ ਪੋਸ਼ਣ ਹੋ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।