ਸਕੂਲ ਤੋਂ ਡਿਊਟੀ ਕਰਕੇ ਵਾਪਸ ਆ ਰਹੀ ਅਧਿਆਪਕਾ ਦੀ ਸੜਕ ਹਾਦਸੇ ’ਚ ਮੌਤ

ਪੰਜਾਬ

ਹੁਸ਼ਿਆਰਪੁਰ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਸਕੂਲ ਵਿੱਚ ਡਿਊਟੀ ਕਰਕੇ ਘਰ ਵਾਪਸ ਜਾ ਰਹੀ ਇਕ ਮਹਿਲਾ ਅਧਿਆਪਕਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਈ ਖਬਰ ਹੈ। ਸਰਕਾਰੀ ਸਕੂਲ ਰਾਮਪੁਰ ਝੰਜੋਵਾਲ ਖਿਵੇ ਆਈ ਟੀ ਅਧਿਆਪਕ ਵਜੋਂ ਸੇਵਾ ਨਿਭਾਅ ਰਹੀ ਸੀ। ਅੱਜ ਜਦੋਂ ਸਕੂਲ ਤੋਂ ਛੁੱਟੀ ਕਰਕੇ ਵਾਪਸ ਜਾ ਰਹੀ ਸੀ ਤਾਂ ਮਾਹਿਲਪੁਰ ਜੇਜੋਂ ਰੋਡ ਉਤੇ ਪਿੰਡ ਭੁੱਲੇਵਾਲ ਗੁੱਜਰਾਂ ਦੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਉਸਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਮਾਹਿਲਪੁਰ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਅਧਿਆਪਕਾ ਦੇ ਪਰਸ ਦੀ ਬਦਰੀ ਪਿੱਛਿਓ ਆ ਰਹੇ ਇਕ ਮੋਟਰਸਾਈਕਲ ਵਿੱਚ ਫਸਣ ਕਾਰਨ ਡਿੱਗਣ ਕਰਕੇ ਵਾਪਰਿਆ ਹੈ। ਮ੍ਰਿਤਕ ਅਧਿਆਪਕਾ 8 ਮਹੀਨੇ ਦੀ ਗਰਭਵਤੀ ਸੀ। ਵਾਪਸੇ ਸੜਕ ਹਾਦਸੇ ਵਿੱਚ ਜੱਚਾ ਬੱਚੇ ਦੀ ਮੌਤ ਹੋ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।