90 ਕਿਲੋਮੀਟਰ ਦੀ ਸਪੀਡ ‘ਤੇ ਜਾ ਰਹੀ AC ਬੱਸ ਦਾ ਫਟਿਆ ਟਾਇਰ: ਫੇਰ ਲੱਗੀ ਅੱਗ, ਵਾਲ-ਵਾਲ ਬਚੇ 70 ਯਾਤਰੀ

ਰਾਸ਼ਟਰੀ

ਲਖਨਊ, 26 ਅਕਤੂਬਰ: ਦੇਸ਼ ਕਲਿੱਕ ਬਿਊਰੋ :

ਲਖਨਊ ਵਿੱਚ ਆਗਰਾ ਐਕਸਪ੍ਰੈਸਵੇਅ ‘ਤੇ ਜਾ ਰਹੀ ਇੱਕ ਏਸੀ ਬੱਸ ਦਾ ਅਚਾਨਕ ਟਾਇਰ ਫਟ ਗਿਆ। ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ, ਜਿਸਨੇ ਮਿੰਟਾਂ ਵਿੱਚ ਹੀ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਸਮੇਂ ਬੱਸ ‘ਚ 70 ਯਾਤਰੀ ਸਵਾਰ ਸਨ, ਖੁਸ਼ਕਿਸਮਤੀ ਨਾਲ ਸਾਰੇ ਯਾਤਰੀਆਂ ਦਾ ਬਚਾਅ ਹੋ ਗਿਆ। ਅੱਗ ਇੰਨੀ ਤੇਜ਼ ਸੀ ਕਿ ਧੂੰਆਂ ਦੋ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਿਹਾ ਸੀ।

ਯਾਤਰੀਆਂ ਅਤੇ ਨੇੜਲੇ ਇਲਾਕਾ ਨਿਵਾਸੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਇਸਨੂੰ ਬੁਝਾਉਣ ਵਿੱਚ ਅਸਫਲ ਰਹੇ। ਫਾਇਰ ਬ੍ਰਿਗੇਡ ਦੀ ਇੱਕ ਟੀਮ ਲਗਭਗ ਇੱਕ ਘੰਟੇ ਬਾਅਦ ਮੌਕੇ ‘ਤੇ ਪਹੁੰਚੀ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਅੱਗ ‘ਤੇ ਕਾਬੂ ਪਾਇਆ ਗਿਆ, ਪਰ ਉਦੋਂ ਤੱਕ ਬੱਸ ਅੱਗ ਦੀ ਲਪੇਟ ਵਿੱਚ ਆ ਚੁੱਕੀ ਸੀ ਅਤੇ ਬੱਸ ਪੂਰੀ ਤਰ੍ਹਾਂ ਸੜ ਗਈ।

ਇਹ ਹਾਦਸਾ ਐਤਵਾਰ ਸਵੇਰੇ 4:30 ਵਜੇ ਦੇ ਕਰੀਬ ਕਾਕੋਰੀ ਥਾਣਾ ਖੇਤਰ ਵਿੱਚ ਐਕਸਪ੍ਰੈਸਵੇਅ ‘ਤੇ ਟੋਲ ਪਲਾਜ਼ਾ ਨੇੜੇ ਵਾਪਰਿਆ। ਬੱਸ ਦਿੱਲੀ ਤੋਂ ਗੋਂਡਾ ਜਾ ਰਹੀ ਸੀ। ਛੱਠ ਤਿਉਹਾਰ ਕਾਰਨ ਬੱਸ ‘ਚ ਕਾਫੀ ਭੀੜ ਸੀ। ਪੁਲਿਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।