ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਨਗਰ ਕੌਂਸਲ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦਾ ਵੱਡਾ ਫੈਸਲਾ ਲਿਆ ਗਿਆ ਹੈ।
ਮੰਤਰੀ ਮੰਡਲ ਨੇ ਮੌਜੂਦਾ ਨਗਰ ਕੌਂਸਲ, ਬਰਨਾਲਾ ਨੂੰ ਨਗਰ ਨਿਗਮ ਵਜੋਂ ਅਪਗ੍ਰੇਡ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ, ਜਿਸ ਨਾਲ ਯੋਜਨਾਬੱਧ ਸ਼ਹਿਰੀ ਵਿਕਾਸ, ਨਾਗਰਿਕ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਤੇਜ਼ੀ ਨਾਲ ਤਰੱਕੀ ਰਹੇ ਇਸ ਸ਼ਹਿਰ ਲਈ ਕੁਸ਼ਲ ਸ਼ਾਸਨ ਨੂੰ ਹੋਰ ਸਮਰੱਥ ਬਣਾਇਆ ਜਾ ਸਕੇਗਾ। ਇਸ ਫੈਸਲੇ ਨਾਲ ਸ਼ਹਿਰੀ ਸ਼ਾਸਨ ਵਿੱਚ ਸੁਧਾਰ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰੀਆਂ ਲਈ ਚੰਗਾ ਜੀਵਨ ਹੋਰ ਬਿਹਤਰ ਬਣਾਉਣ ਅਤੇ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਹੋਵੇਗਾ।




