ਜਗਤਾਰ ਸਿੰਘ ਤਾਰਾ ਅਦਾਲਤ ਵੱਲੋਂ ਬਰੀ; 16 ਸਾਲ ਪੁਰਾਣੇ ਮਾਮਲੇ ਵਿੱਚ ਆਇਆ ਫੈਸਲਾ

ਪੰਜਾਬ

ਜਲੰਧਰ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ :

ਇੱਕ 16 ਸਾਲ ਪੁਰਾਣੇ ਮਾਮਲੇ ਵਿੱਚ ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ। ਅਸਲ ‘ਚ ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ। ਬੁੜੈਲ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਜਗਤਾਰ ਸਿੰਘ ਅੱਜ ਪੇਸ਼ ਹੋਏ, ਅਤੇ ਉਨ੍ਹਾਂ ਦੇ ਵਕੀਲ ਐਸਕੇਐਸ ਹੁੰਦਲ ਨੇ ਇਹ ਕੰਕ੍ਰੀ ਦਿੱਤੀ।

ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲੰਧਰ ਦੀ ਜ਼ਿਲ੍ਹਾ ਅਦਾਲਤ ਨੇ ਭੋਗਪੁਰ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਵਿੱਚ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ। ਇਹ ਫੈਸਲਾ ਅੱਜ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕੁਮਾਰ ਨੇ ਭੋਗਪੁਰ ਪੁਲਿਸ ਸਟੇਸ਼ਨ ਵਿੱਚ 2009 ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਧਾਰਾਵਾਂ 17, 18, 20 ਅਧੀਨ ਦਰਜ ਕੀਤੇ ਗਏ ਮਾਮਲੇ ਵਿੱਚ ਸੁਣਾਇਆ ਹੈ।

ਦੱਸ ਦਈਏ ਕਿ ਜਗਤਾਰ ਸਿੰਘ ਤਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮੁੱਖ ਦੋਸ਼ੀਆਂ ਵਿੱਚੋਂ ਇੱਕ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।