ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੇ ਗਏ ਆਈਪੀਐਸ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਖਿਲਾਫ ਇਕ ਹੋਰ ਨਵਾਂ ਕੇਸ ਦਰਜ ਕੀਤਾ ਹੈ।
ਹਰਚਰਨ ਸਿੰਘ ਭੁੱਲਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਰੋਪੜ ਰੇਂਜ ਦੇ ਡੀਆਈਜੀ ਹੁੰਦੇ ਹੋਏ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸਦੇ ਘਰ ਦੀ ਤਲਾਸ਼ੀ ਲਈ ਗਈ ਜਿੱਥੋਂ 7.5 ਕਰੋੜ ਰੁਪਏ ਨਗਦ, 2.5 ਕਿਲੋ ਸੋਨਾ, 26 ਲਗਜਰੀ ਘੜੀਆਂ, 2 ਮਹਿੰਗੀਆਂ ਕਾਰਾਂ, 100 ਲੀਟਰ ਸ਼ਰਾਬ ਅਤੇ 50 ਸੰਪਤੀਆਂ ਦੇ ਦਸਤਾਵੇਜ ਮਿਲੇ ਸਨ। ਹੁਣ ਸੀਬੀਆਈ ਨੇ ਨਵਾਂ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਹੈ।




